ਅਕਾਲੀ ਦਲ ਨੇ ਮੁੜ ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ, 7 ਨਵੰਬਰ, 2023: ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭਲਕੇ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਸਤੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਵਿਚ ਕੀਤਾ ਹੈ ਤੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰਾਇ ਕਰਨ ਮਗਰੋਂ ਉਹਨਾਂ ਦੇ ਨਾਂ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਮਰੀਨ ਹਾਲ ਵਿਖੇ ਹੋ ਰਹੀ ਹੈ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਦਨ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਕਰਨਗੇ ਜਿਨ੍ਹਾਂ ਵਿੱਚ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ 11 ਮੈਂਬਰ ਹੋਣਗੇ। ਅਕਾਲੀ ਦਲ ਬਾਦਲ ਕੋਲ ਸਦਨ ਵਿੱਚ ਬਹੁਮਤ ਹੈ। ਜਿਸ ਕਾਰਨ ਪਾਰਟੀ ਮੈਂਬਰ ਸਰਬਸੰਮਤੀ ਨਾਲ ਬਾਦਲ ਦਲ ਦੀ ਲੀਡਰਸ਼ਿਪ ਦੇ ਨਾਂ ਨੂੰ ਆਪਣਾ ਪ੍ਰਧਾਨ ਚੁਣ ਲੈਣਗੇ।ਇਸ ਗੱਲ ਦੀ ਸੰਭਾਵਨਾ ਹੈ ਕਿ ਹਰਜਿੰਦਰ ਧਾਮੀ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾ ਸਕਦੇ ਹਨ। ਭਾਵੇਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਭਰਾ ਮਨਜੀਤ ਸਿੰਘ ਆਦਿ ਵੀ ਪ੍ਰਧਾਨ ਦੇ ਅਹੁਦੇ ਲਈ ਆਸਵੰਦ ਹਨ ਪਰ ਫਿਲਹਾਲ ਮੈਂਬਰਾਂ ਦੀ ਸਹਿਮਤੀ ਹਰਜਿੰਦਰ ਧਾਮੀ ਨੂੰ ਦੁਬਾਰਾ ਪ੍ਰਧਾਨ ਬਣਾਉਣ ਦੇ ਹੱਕ ਵਿੱਚ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਵੀ ਧਾਮੀ ਨੂੰ ਮੁੜ ਪ੍ਰਧਾਨ ਬਣਾ ਸਕਦੀ ਹੈ। ਕਿਉਂਕਿ ਧਾਮੀ ਇੱਕ ਕੁਸ਼ਲ ਪ੍ਰਬੰਧਕ ਵਜੋਂ ਸ਼੍ਰੋਮਣੀ ਕਮੇਟੀ ਦਾ ਕੰਮ ਚਲਾ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਬਾਦਲ ਨੂੰ ਵੀ ਧਾਮੀ ਤੋਂ ਵੱਧ ਵਫ਼ਾਦਾਰ ਉਮੀਦਵਾਰ ਨਹੀਂ ਲੱਭ ਰਿਹਾ।
SAD President S Sukhbir Singh Badal announced S Harjinder Singh Dhami as the candidate of SAD for the post of President of SGPC in the annual election being held tomorrow.
S Badal said that all Members of the SGPC of my party has expressed full confidence in his working in my… pic.twitter.com/xDWvjhAKkj
— Dr Daljit S Cheema (@drcheemasad) November 7, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.