
ਅੰਮ੍ਰਿਤਸਰ 16 ਨਵੰਬਰ (ਬਿੰਦੂ ਸਿੰਘ ) ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸੂਬਾ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਭੇਜੇ ਗਏ ਇਕ ਪ੍ਰੈਸ ਨੋਟ ਰਾਹੀਂ ਉਹਨਾਂ ਕਿਹਾ ਕਿ ਮੈਨੂੰ ਅੰਮ੍ਰਿਤਸਰ ( ਪੂਰਬੀ ) ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰਕੇ ਜੋ ਭਰੋਸਾ ਅਤੇ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਦੇ ਲਈ ਮੈਂ ਪਾਰਟੀ ਦੇ ਮੁੱਖ ਸੇਵਾਦਾਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ। ਉਹਨਾਂ ਕਿਹਾ ਕਿ ਮੈਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਮੇਰੇ ਉੱਪਰ ਜਤਾਏ ਇਸ ਭਰੋਸੇ ਨੂੰ ਆਪਣੇ ਲਈ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਸਮਝਦਾ ਹਾਂ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਅੰਮ੍ਰਿਤਸਰ ( ਪੂਰਬੀ ) ਹਲਕੇ ਦੇ ਲੋਕਾਂ ਦੀ ਆਵਾਜ਼ ਬਣਨ, ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ, ਨਿਮਰਤਾ ਅਤੇ ਤਨਦੇਹੀ ਨਾਲ ਸੇਵਾ ਕਰਾਂਗਾ। ਇਸ ਜ਼ਿੰਮੇਵਾਰੀ ਨੂੰ ਮੈਂ ਕਿਸੇ ਅਹੁਦੇ ਵਜੋਂ ਨਹੀਂ, ਸਗੋਂ ਸੇਵਾ ਦੇ ਇੱਕ ਹੋਰ ਮੌਕੇ ਵਜੋਂ ਲੈਂਦਾ ਹਾਂ। ਉਹਨਾਂ ਕਿਹਾ ਕਿ ਹਲਕੇ ਦੇ ਹਰ ਵਰਗ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਪਾਰਟੀ ਦੇ ਮੰਚ ਤੱਕ ਪਹੁੰਚਾਉਣਾ ਮੇਰੀ ਪਹਿਲੀ ਤਰਜੀਹ ਹੋਵੇਗੀ। ਭਾਈ ਪੱਧਰੀ ਨੇ ਕਿਹਾ ਕਿ ਮੈਂ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ, ਸੇਵਾਦਾਰਾਂ ਅਤੇ ਹਲਕੇ ਦੇ ਸਾਥੀਆਂ ਦਾ ਵੀ ਧੰਨਵਾਦ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਸਾਰਿਆਂ ਦੇ ਸਹਿਯੋਗ, ਪਿਆਰ ਅਤੇ ਅਸ਼ੀਰਵਾਦ ਨਾਲ ਅੰਮ੍ਰਿਤਸਰ ( ਪੂਰਬੀ ) ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਾਂਗੇ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸੰਗਤ ਦੇ ਸਹਿਯੋਗ ਨਾਲ ਮਿਲੀ ਇਸ ਸੇਵਾ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਾ ਹੀ ਮੇਰਾ ਸੰਕਲਪ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




