ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਬਾਲੀਵੁੱਡ ਸਟਾਰ ਪਤਨੀ ਅਨੁਸ਼ਕਾ ਸ਼ਰਮਾ ਨੇ ਵੱਡਾ ਦਿਲ ਦਿਖਾਇਆ ਹੈ। ਵਿਰਾਟ ਅਤੇ ਅਨੁਸ਼ਕਾ ਨੇ ਇੱਕ ਅਜਿਹੇ ਵਿਅਕਤੀ ਨੂੰ ਮਾਫ਼ ਕਰ ਦਿੱਤਾ ਹੈ, ਜਿਸ ਖ਼ਿਲਾਫ਼ ਉਨ੍ਹਾਂ ਨੇ ਕੇਸ ਦਰਜ ਕਰਵਾਇਆ ਸੀ। ਕੋਹਲੀ ਅਤੇ ਅਨੁਸ਼ਕਾ ਦੀ ਬੇਟੀ ਵਾਮਿਕਾ ਨੂੰ ਬਲਾਤਕਾਰ ਦੀ ਧਮਕੀ ਦੇਂਣ ਵਾਲੇ ਆਰੋਪੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਬਾਂਬੇ ਹਾਈਕੋਰਟ ਨੇ ਇਸ ਦੋਸ਼ੀ ਦੇ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਕੋਹਲੀ ਅਤੇ ਅਨੁਸ਼ਕਾ ਨੇ ਇਸ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਟੀ-20 ਵਿਸ਼ਵ ਕੱਪ 2021 ਵਿੱਚ ਭਾਰਤ ਨੂੰ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਤੋਂ ਬਾਅਦ ਕੋਹਲੀ ਸਮੇਤ ਪੂਰੀ ਭਾਰਤੀ ਟੀਮ ਦੀ ਸੋਸ਼ਲ ਮੀਡੀਆ ‘ਤੇ ਕਾਫੀ ਆਲੋਚਨਾ ਹੋਈ। ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੂੰ ਖਾਸ ਤੌਰ ‘ਤੇ ਟ੍ਰੋਲ ਕੀਤਾ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ 11 ਮਹੀਨੇ ਦੀ ਧੀ ਬਾਰੇ ਵੀ ਇੱਕ ਟਵੀਟ ਆਇਆ, ਜਿਸ ਵਿੱਚ ਉਸ ਨੂੰ ਬਲਾਤਕਾਰ ਦੀ ਧਮਕੀ ਦਿੱਤੀ ਗਈ।
ਇਸ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਕਾਰਵਾਈ ‘ਤੇ ਹੈਦਰਾਬਾਦ ਪੁਲਿਸ ਨੇ ਸਾਫਟਵੇਅਰ ਇੰਜੀਨੀਅਰ ਰਾਮਨਗੇਸ਼ ਅਕੁਬਥਿਨੀ ਨੂੰ ਗ੍ਰਿਫਤਾਰ ਕਰ ਲਿਆ ਸੀ।ਅਕੁਬਥਿਨੀ ਨੂੰ ਨਵੰਬਰ 2021 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਧਾਰਾ 67 ਬੀ ਤਹਿਤ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਸਾਲ 2022 ‘ਚ ਅਕੁਬਥਿਨੀ ਨੇ ਇਸ ਮਾਮਲੇ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੋਮਵਾਰ ਨੂੰ ਸੁਣਵਾਈ ਤੋਂ ਬਾਅਦ ਰੱਦ ਕਰ ਦਿੱਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.