ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼
ਚੰਡੀਗੜ੍ਹ: ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।
ਹਸਪਤਾਲ ਪਹੁੰਚੇ ਸਿਹਤ ਮੰਤਰੀ, ਮੌਜੂਦਾ ਹਲਾਤ ਵੇਖ ਕਰਤਾ ਐਲਾਨ!
ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਸ੍ਰੀ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਹੀਂ ਪਹੁੰਚੇ CM ਮਾਨ! SGPC ਪ੍ਰਧਾਨ ਨੂੰ ਜਥੇਦਾਰ ਨੇ ਸੱਦਿਆ! ਅਮਿਤ ਸ਼ਾਹ ਨਾਲ ਮੀਟਿੰਗ!
ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.