ਅਮਰੀਕਾ-ਕੈਨੇਡਾ ਬਾਰਡਰ ‘ਤੇ ਟਰੱਕ ਰਾਹੀਂ ਵੱਡੀ ਮਾਤਰਾ ‘ਚ ਨਸ਼ਾ ਲੈ ਜਾ ਰਹੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਅਮਰੀਕਾ ਤੋਂ ਬਲੂ ਵਾਟਰ ਬ੍ਰਿਜ ਪੋਰਟ ਆਫ਼ ਐਂਟਰੀ ‘ਤੇ ਇੱਕ ਵਪਾਰਕ ਟਰੱਕ ਤੋਂ ਵੱਡੀ ਮਾਤਰਾ ਵਿੱਚ ਕੋਕੀਨ ਬਰਾਮਦ ਕੀਤੀ। ਜਾਂਚ ਤੋਂ ਬਾਅਦ, ਸੀਬੀਐਸਏ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ।ਸੀਬੀਐਸਏ ਨੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਸਰਕਰਨਵੀਰ ਸਿੰਘ ਅਤੇ ਚਮਕੌਰ ਸਿੰਘ ਨੂੰ ਪੁੱਛਗਿੱਛ ਤੋਂ ਬਾਅਦ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਦੇ ਹਵਾਲੇ ਕਰ ਦਿੱਤਾ। ਸੀਬੀਐਸਏ ਨੇ ਵਪਾਰਕ ਟਰੱਕ ਵਿੱਚੋਂ 111.40 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ।ਕੈਨੇਡਾ ਬਾਰਡਰ ਸਿਕਿਓਰਿਟੀ ਏਜੰਸੀ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ 19 ਫਰਵਰੀ ਨੂੰ ਅਮਰੀਕਾ-ਕੈਨੇਡਾ ਸਰਹੱਦ ‘ਤੇ ਇੱਕ ਵਪਾਰਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ, ਟਰੱਕ ਵਿੱਚੋਂ 111.40 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




