InternationalTop News

ਅਮਰੀਕਾ ‘ਚ ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਵਿਅਕਤੀਆਂ ਦੀ ਮੌਤ

ਅਮਰੀਕਾ ‘ਚ ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਸ ਹਾਦਸੇ ਕਾਰਨ ਜੰਗਲ ਵਿਚ ਅੱਗ ਲੱਗਣ ਦੀ ਵੀ ਘਟਨਾ ਵਾਪਰੀ ਹੈ। ਕੈਂਪਬੈੱਲ ਕਾਉਂਟੀ ਦੇ ਅਧਿਕਾਰੀਆਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦੱਸਿਆ ਕਿ ਜਹਾਜ਼ ਵਿਓਮਿੰਗ ਦੀ ਸੀਮਾ ਨਜ਼ਦੀਕ ਸਥਿਤ ਸ਼ਹਿਰ ਜਿਲੇਟ ਵਿਚੋਂ ਉਡਾਣ ਭਰ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ।ਮਰਨ ਵਾਲੇ ਵਿਅਕਤੀਆਂ ਦੀ ਸੰਖਿਆ ਦਾ ਪਤਾ ਨਹੀਂ ਲੱਗ ਸਕਿਆ ਹੈ। ਕੈਂਪਬੈੱਲ ਕਾਂਉਂਟੀ ਦੇ ਅਧਿਕਾਰੀ ਰੇਨਾਲਡਜ਼ ਨੇ ਦੱਸਿਆ ਕਿ ਪਾਇਲਟ ਨੇ ਗੰਭੀਰ ਸਥਿਤੀ ਹੋਣ ਬਾਰੇ ਸੰਦੇਸ਼ ਭੇਜਦਿਆਂ ਜਹਾਜ਼ ਵਿਚ ਗੜਬੜੀ ਹੋਣ ਦਾ ਸ਼ੰਕਾ ਜ਼ਾਹਿਰ ਕੀਤਾ ਸੀ। ਇਸ ਤੋਂ ਕੁੱਝ ਸਮੇਂ ਬਾਅਦ ਇਲਾਕੇ ਦੇ ਲੋਕਾਂ ਵੱਲੋਂ ਦੁਰਘਟਨਾ ਵਾਲੀ ਜਗ੍ਹਾ ਤੋਂ ਧੁੰਆਂ ਉੱਠਣ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਜਿਲੇਟ ਦੇ ਆਸਪਾਸ ਜੰਗਲਾਂ ਵਿਚ ਵੀ ਅੱਗ ਲੱਗ ਗਈ, ਜਿਸ ਤੇ ਜਾਹਾਜ਼ ਰਾਹੀਂ ਪਾਣੀ ਸੁੱਟ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button