ਵਿਦੇਸ਼ ਜਾ ਕੇ ਬਿਹਤਰ ਭਵਿੱਖ ਬਣਾਉਣ ਦੇ ਸੁਪਨੇ ਨਾਲ ਘਰੋਂ ਨਿਕਲਿਆ ਇੱਕ ਨੌਜਵਾਨ ਕਥਿਤ ਤੌਰ ’ਤੇ ਮਨੁੱਖੀ ਤਸਕਰੀ ਦੇ ਜਾਲ ’ਚ ਫਸ ਗਿਆ। ਦੋਸ਼ ਹੈ ਕਿ ਉਸ ਨੂੰ ਛੇ ਮਹੀਨਿਆਂ ਤੱਕ ਵੱਖ-ਵੱਖ ਦੇਸ਼ਾਂ ਵਿੱਚ ਘੁਮਾਇਆ ਗਿਆ, ਪਾਸਪੋਰਟ ਖੋਹ ਲਿਆ ਗਿਆ ਅਤੇ ਜੰਗਲਾਂ ਵਿੱਚ ਕਈ ਕਿਲੋਮੀਟਰ ਪੈਦਲ ਚਲਾਇਆ ਗਿਆ। ਇਸ ਦੌਰਾਨ ਉਸ ਨੂੰ ਭੁੱਖਾ-ਪਿਆਸਾ ਰੱਖਣ ਦੇ ਨਾਲ ਕੁੱਟਮਾਰ ਅਤੇ ਤਸ਼ੱਦਦ ਵੀ ਕੀਤਾ ਗਿਆ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੁਲਜ਼ਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ।
ਜਸਟਿਸ ਸ਼ਾਲਿਨੀ ਸਿੰਘ ਨਾਗਪਾਲ ਦੀ ਬੈਂਚ ਨੇ ਕਿਹਾ ਕਿ ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਗੰਭੀਰਤਾ ਅਤੇ ਕਥਿਤ ਮਨੁੱਖੀ ਤਸਕਰੀ ਨੈੱਟਵਰਕ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਮੁਲਜ਼ਮ ਤੋਂ ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ। ਅਦਾਲਤ ਨੇ ਕਿਹਾ ਕਿ ਅਗਾਊਂ ਜ਼ਮਾਨਤ ਮਿਲਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਮਾਮਲੇ ਅਨੁਸਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੋਹਕਾ ਵਾਸੀ ਏਕਨੂਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿੱਚ ‘ਅਪਲਾਈ ਐਂਡ ਫਲਾਈ’ ਨਾਂਅ ਨਾਲ ਇਮੀਗ੍ਰੇਸ਼ਨ ਦਫ਼ਤਰ ਚਲਾਉਣ ਵਾਲੇ ਮੁਲਜ਼ਮਾਂ ਨੇ ਉਸ ਨੂੰ ਅਮਰੀਕਾ ਭੇਜਣ ਦਾ ਭਰੋਸਾ ਦਿੱਤਾ ਸੀ।
ਸ਼ਿਕਾਇਤਕਰਤਾ ਮੁਤਾਬਕ, ਅਮਰੀਕਾ ਦਾ ਕਾਨੂੰਨੀ ਵੀਜ਼ਾ ਦਿਵਾਉਣ ਦੇ ਨਾਂ ’ਤੇ ਉਸ ਤੋਂ ਅਤੇ ਉਸ ਦੇ ਪਰਿਵਾਰ ਤੋਂ ਕਰੀਬ 45 ਲੱਖ ਰੁਪਏ ਲਏ ਗਏ। 3 ਜੁਲਾਈ 2024 ਨੂੰ ਉਸ ਨੂੰ ਦੁਬਈ ਭੇਜਿਆ ਗਿਆ, ਪਰ ਕੁਝ ਦਿਨਾਂ ਬਾਅਦ ਵੀਜ਼ਾ ਨਾ ਮਿਲਣ ਦੀ ਗੱਲ ਕਹਿ ਕੇ ਉਸ ਨੂੰ ਭਾਰਤ ਵਾਪਸ ਭੇਜ ਦਿੱਤਾ ਗਿਆ।
ਇਸ ਤੋਂ ਬਾਅਦ ਮੁੜ ਅਮਰੀਕਾ ਭੇਜਣ ਦਾ ਭਰੋਸਾ ਦੇ ਕੇ ਉਸ ਦਾ ਗੁਯਾਨਾ ਦਾ ਵੀਜ਼ਾ ਲਗਵਾਇਆ ਗਿਆ। ਦੋਸ਼ ਹੈ ਕਿ ਗੁਯਾਨਾ ਪਹੁੰਚਣ ’ਤੇ ਉੱਥੇ ਮੌਜੂਦ ਸਾਥੀਆਂ ਨੇ ਉਸ ਦਾ ਪਾਸਪੋਰਟ ਖੋਹ ਲਿਆ ਅਤੇ 20 ਲੱਖ ਰੁਪਏ ਹੋਰ ਮੰਗੇ। ਪਰਿਵਾਰ ਤੋਂ ਜਲੰਧਰ ਵਿੱਚ ਇਹ ਰਕਮ ਲੈਣ ਤੋਂ ਬਾਅਦ ਨੌਜਵਾਨ ਨੂੰ ਗੱਡੀ ਵਿੱਚ ਬਿਠਾ ਕੇ ਖ਼ਤਰਨਾਕ ਜੰਗਲਾਂ ਅਤੇ ਗੈਰ-ਕਾਨੂੰਨੀ ਰਸਤਿਆਂ ਰਾਹੀਂ ਅੱਗੇ ਲਿਜਾਇਆ ਗਿਆ।ਸ਼ਿਕਾਇਤ ਮੁਤਾਬਕ, ਨੌਜਵਾਨ ਨੂੰ ਕਈ ਕਿਲੋਮੀਟਰ ਤੱਕ ਪੈਦਲ ਚਲਾਇਆ ਗਿਆ, ਭੁੱਖਾ-ਪਿਆਸਾ ਰੱਖਿਆ ਗਿਆ ਅਤੇ ਉਸ ਦੀ ਕੁੱਟਮਾਰ ਕੀਤੀ ਗਈ। ਫਰਵਰੀ 2025 ਵਿੱਚ ਉਸ ਨੂੰ ਹੋਰ ਲੋਕਾਂ ਸਮੇਤ ਕੋਲੰਬੀਆ ਦੇ ਕਾਪੁਰਗਾਨਾ ਇਲਾਕੇ ਵਿੱਚ ਬੰਧਕ ਬਣਾ ਲਿਆ ਗਿਆ। ਉੱਥੇ ਬੰਦੂਕ ਦਿਖਾ ਕੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਹੋਰ ਪੈਸਿਆਂ ਦੀ ਮੰਗ ਕੀਤੀ ਗਈ।
ਬਾਅਦ ਵਿੱਚ ਨੌਜਵਾਨ ਅਤੇ ਹੋਰ ਬੰਧਕ ਕਿਸੇ ਤਰ੍ਹਾਂ ਉੱਥੋਂ ਭੱਜ ਕੇ ਇਮੀਗ੍ਰੇਸ਼ਨ ਦਫ਼ਤਰ ਪਹੁੰਚੇ। ਪਾਸਪੋਰਟ ਨਾ ਹੋਣ ਕਾਰਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਰਜ਼ੀ ਪਰਚੀਆਂ ਜਾਰੀ ਕੀਤੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਰਤ ਭੇਜ ਦਿੱਤਾ ਗਿਆ।
ਦੂਜੇ ਪਾਸੇ, ਮੁਲਜ਼ਮ ਧਿਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸ ਦਾ ਸ਼ਿਕਾਇਤਕਰਤਾ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ ਅਤੇ ਉਸ ਵਿਰੁੱਧ ਐੱਫਆਈਆਰ ਨਿੱਜੀ ਰੰਜਿਸ਼ ਤਹਿਤ ਦਰਜ ਕਰਵਾਈ ਗਈ ਹੈ। ਉੱਥੇ ਹੀ, ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ, ਇਸ ਮਾਮਲੇ ਵਿੱਚ ਸ਼ਾਮਲ ਹੋਰ ਸਾਥੀਆਂ ਅਤੇ ਮਨੁੱਖੀ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਮੁਲਜ਼ਮ ਤੋਂ ਹਿਰਾਸਤ ਵਿੱਚ ਪੁੱਛਗਿੱਛ ਕਰਨੀ ਜ਼ਰੂਰੀ ਹੈ।
ਹਾਈਕੋਰਟ ਨੇ ਕਿਹਾ ਕਿ ਸਹਿ-ਮੁਲਜ਼ਮਾਂ ਨੂੰ ਮਿਲੀ ਅਗਾਊਂ ਜ਼ਮਾਨਤ ਦਾ ਲਾਭ ਮੁੱਖ ਮੁਲਜ਼ਮ ਨੂੰ ਨਹੀਂ ਦਿੱਤਾ ਜਾ ਸਕਦਾ। ਇਨ੍ਹਾਂ ਸਾਰੇ ਤੱਥਾਂ ਨੂੰ ਦੇਖਦਿਆਂ ਅਦਾਲਤ ਨੇ ਮੁੱਖ ਮੁਲਜ਼ਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.