InternationalTop News

ਅਮਰੀਕਾ ਵਲੋਂ ਈਰਾਨ ਦੇ ਕੇਸ਼ਮ ਟਾਪੂ ’ਤੇ ਹਮਲੇ, ਮੁੜ ਵਧਿਆ ਤਣਾਅ

ਅਮਰੀਕਾ ਨੇ ਈਰਾਨ ਦੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਕ਼ੇਸ਼ਮ ਟਾਪੂ ’ਤੇ ਸੀਮਤ ਹਵਾਈ ਹਮਲੇ ਕੀਤੇ ਹਨ। ਅਮਰੀਕੀ ਅਧਿਕਾਰੀਆਂ ਨੇ ਇਨ੍ਹਾਂ ਹਮਲਿਆਂ ਨੂੰ ਰੱਖਿਆਤਮਕ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਇਹ ਇਰਾਨੀ ਫ਼ੌਜ ਵਲੋਂ ਅਮਰੀਕੀ ਜਹਾਜ਼ਾਂ ਤੇ ਹੋਰ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਦੇ ਜਵਾਬ ’ਚ ਕੀਤੇ ਗਏ ਹਨ। ਇਸੇ ਦੌਰਾਨ ਈਰਾਨ ਨੇ ਅਮਰੀਕਾ ਦੇ ਦੋ ਜਾਸੂਸੀ ਡਰੋਨ ਨਸ਼ਟ ਕਰਨ ਦਾ ਦਾਅਵਾ ਕੀਤਾ ਹੈ।

ਇਹ ਹਮਲੇ ਅਜਿਹੇ ਸਮੇਂ ਹੋਏ ਹਨ ਜਦੋਂ ਅਮਰੀਕਾ ਤੇ ਇਰਾਨ ਵਿਚਾਲੇ ਜੰਗ ਖ਼ਤਮ ਕਰਨ ਲਈ ਕੂਟਨੀਤਕ ਗੱਲਬਾਤ ਜਾਰੀ ਹੈ। ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਹਾਲ ਹੀ ’ਚ ਗੱਲਬਾਤ ’ਚ ਕੁਝ ਤਰੱਕੀ ਹੋਣ ਦੀ ਗੱਲ ਕਹੀ ਸੀ ਜਦਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਸਮਝੌਤੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ। ਇਰਾਨੀ ਮੀਡੀਆ ਅਨੁਸਾਰ ਕ਼ੇਸ਼ਮ ਤੇ ਹੇਂਗਮ ਟਾਪੂਆਂ ਸਮੇਤ ਬੰਦਰ ਅੱਬਾਸ ਦੇ ਨੇੜਲੇ ਇਲਾਕਿਆਂ ’ਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ।

ਇਰਾਨ ਦੇ ਸੰਸਦ ਸਪੀਕਰ ਮੁਹੰਮਦ ਬਾਗ਼ਰ ਗ਼ਾਲਿਬਾਫ਼ ਨੇ ਅਮਰੀਕਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਰਾਨ ਦੀਆਂ ਹਥਿਆਰਬੰਦ ਫ਼ੌਜਾਂ ਪੂਰੀ ਤਰ੍ਹਾਂ ਤਿਆਰ ਹਨ ਤੇ ਕਿਸੇ ਵੀ ਨਵੀਂ ਕਾਰਵਾਈ ਦਾ ਜਵਾਬ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button