Press ReleasePunjabTop News

ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ  ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ  ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ  ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ  ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸ਼੍ਰੀ Akal Takht ਸਹਿਬ ਦੀ Meeting ’ਚ ਫੈਸਲਾ, ਵੱਡੇ ਐਕਸ਼ਨ ਦੀ ਤਿਆਰੀ ’ਚ ਜਥੇਦਾਰ! | D5 Channel Punjabi

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000  ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ  31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button