ਅੰਮ੍ਰਿਤਸਰ ਰੇਲ੍ਹ ਹਾਦਸੇ ‘ਚ ਵੱਡੀ ਖ਼ਬਰ, ਆਹ ਲੋਕ ਪਾਏ ਗਏ ਦੋਸ਼ੀ
ਅੰਮ੍ਰਿਤਸਰ : ਅੰਮ੍ਰਿਤਸਰ ਰੇਲ ਹਾਦਸੇ ਨੂੰ ਕਰੀਬ ਦੋ ਸਾਲ ਦਾ ਸਮਾਂ ਹੋਣ ਵਾਲਾ ਹੈ ਪਰ ਅਜੇ ਤੱਕ ਵੀ ਪੀੜਿਤਾਂ ਨੂੰ ਇਨਸਾਫ ਨਹੀਂ ਮਿਲਿਆ। ਹੁਣ ਇਸ ਸਭ ਦੇ ਵਿਚਕਾਰ ਪੀੜਿਤਾਂ ਲਈ ਰਾਹਤ ਦੀ ਖ਼ਬਰ ਹੈ। ਦੱਸ ਦਈਏ ਕਿ ਰਿਟਾਇਰ ਜੱਜ ਅਮਰਜੀਤ ਸਿੰਘ ਕਟਾਰੀ ਦੀ ਅਗਵਾਈ ‘ਚ ਹੋਈ ਜਾਂਚ ਰਿਪੋਰਟ ‘ਚ ਸੁਸ਼ਾਂਤ ਭਾਟੀਆ, ਪੁਸ਼ਪਿੰਦਰ ਸਿੰਘ , ਕੇਵਲ ਸਿੰਘ , ਗਿਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫਾਰਿਸ਼ ਕੀਤੀ ਹੈ।
ਰਿਟਾਇਰ ਜੱਜ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਹੈ। 2018 ‘ਚ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਸਾਹਿਬ ਵਿਖੇ ਜੌੜਾ ਫਾਟਕ ‘ਤੇ ਵਾਪਰੇ ਰੇਲ ਹਾਦਸੇ ‘ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਸਨ। ਇਸ ਹਾਦਸੇ ਨੇ ਹਰ ਇਕ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਨ੍ਹਾਂ ਮਾਰੇ ਗਏ ਲੋਕਾਂ ‘ਚੋਂ ਕੁਝ ਪਰਿਵਾਰ ਇਹੋ ਜਿਹੇ ਹਨ, ਜਿਨ੍ਹਾਂ ਦੇ ਅੱਗੇ ਪਿੱਛੇ ਕਮਾਉਣ ਵਾਲਾ ਕੋਈ ਨਹੀਂ ਰਿਹਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.