ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਸਸਕਾਰ
ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਅੱਜ ਬਾਅਦ ਦੁਪਹਿਰ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪੰਜਾਬੀ ਲੋਕ ਗਾਇਕ ਵੱਡੀ ਗਿਣਤੀ ਵਿੱਚ ਅੰਤਿਮ ਸੰਸਕਾਰ ਵਿੱਚ ਪੁੱਜਣਗੇ।
ਛਿੰਦਾ ਨੇ 26 ਜੁਲਾਈ ਬੁੱਧਵਾਰ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਛਿੰਦਾ ਦਾ ਬੇਟਾ ਸਿਮਰਨ ਅਤੇ ਬੇਟੀ ਵਿਦੇਸ਼ ਵਿਚ ਰਹਿੰਦੇ ਹਨ।ਜਿਸ ਕਾਰਨ ਉਨ੍ਹਾਂ ਦੀ ਮੌਤ ਦੇ 3 ਦਿਨ ਬਾਅਦ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਲੋਕ ਗਾਇਕਾਂ ‘ਚ ਸੋਗ ਦੀ ਲਹਿਰ ਹੈ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਮਾਜਿਕ, ਸਿਆਸੀ, ਧਾਰਮਿਕ ਅਤੇ ਫਿਲਮੀ ਸਿਤਾਰੇ ਲੁਧਿਆਣਾ ਪੁੱਜੇ ਹਨ।26 ਜੁਲਾਈ ਨੂੰ ਸੁਰਿੰਦਰ ਛਿੰਦਾ ਦਾ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ‘ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਸੀ। ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਹੋਣ ਲੱਗੀ।
ਛਿੰਦਾ ਲੁਧਿਆਣਾ ਦੇ ਦੀਪ ਹਸਪਤਾਲ ‘ਚ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਰਹੇ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਡੀਐਮਸੀ ‘ਚ ਵੀ ਕਈ ਦਿਨ ਇਲਾਜ ਚੱਲਿਆ। ਆਖਰ ਛਿੰਦਾ ਜ਼ਿੰਦਗੀ ਦੀ ਲੜਾਈ ਹਾਰ ਗਿਆ। ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਅਤੇ ਦੋ ਧੀਆਂ ਛੱਡ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.