PunjabTop News

ਅੱਜ PGI ਚੰਡੀਗੜ੍ਹ ‘ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਲਗਾਤਾਰ ਚਰਚਾ ਵਿੱਚ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਦਲਜੀਤ ਸਿੰਘ ਦਾ ਪੋਸਟਮਾਰਟਮ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਦੇ PGI ਵਿਖੇ ਕਰਵਾਇਆ ਜਾਵੇਗਾ।

ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ PGI ਨੂੰ 15 ਘੰਟਿਆਂ ਦੇ ਅੰਦਰ ਦਲਜੀਤ ਸਿੰਘ ਦੀ ਲਾਸ਼ ਸੌਂਪੀ ਜਾਵੇ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਸ ਦੀ ਰਿਪੋਰਟ ਸਿੱਧੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਅਦਾਲਤ ਨੇ ਦਲਜੀਤ ਸਿੰਘ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੀ ਨਿਰਦੇਸ਼ ਦਿੱਤੇ ਹਨ। ਹੁਕਮਾਂ ਅਨੁਸਾਰ ਅੰਤਿਮ ਸਸਕਾਰ ਚੰਡੀਗੜ੍ਹ ਦੇ ਸੈਕਟਰ-25 ਵਿਖੇ ਹੀ ਕੀਤਾ ਜਾਵੇਗਾ। ਇਸ ਮੌਕੇ ਸਿਰਫ਼ ਪਰਿਵਾਰਕ ਮੈਂਬਰ ਅਤੇ ਕੁਝ ਨਜ਼ਦੀਕੀ ਰਿਸ਼ਤੇਦਾਰ ਹੀ ਮੌਜੂਦ ਰਹਿ ਸਕਣਗੇ। ਇਸ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਸਸਕਾਰ ਵਾਲੀ ਥਾਂ ‘ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਆਪਣੇ ਭਰਾ ਦੀ ਮੌਤ ਦੀ CBI ਜਾਂਚ ਕਰਵਾਉਣ ਅਤੇ PGI ਚੰਡੀਗੜ੍ਹ ਵਿੱਚ ਪੋਸਟਮਾਰਟਮ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਹ ਹੁਕਮ ਜਾਰੀ ਕੀਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button