ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਹਟਾ ਦਿੱਤਾ ਗਿਆ ਹੈ। ਰਾਸ਼ਟਰਪਤੀ ਸ਼ਾਸਨ ਹਟਾਉਣ ਦੇ ਆਦੇਸ਼ ਤੋਂ ਬਾਅਦ ਹੁਣ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ। ਹਾਲ ਹੀ ਵਿੱਚ 90 ਮੈਂਬਰੀ ਵਿਧਾਨ ਸਭਾ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਨੈਸ਼ਨਲ ਕਾਨਫਰੰਸ ਨੇ ਇਸ ਚੋਣ ਵਿੱਚ ਬਹੁਮਤ ਹਾਸਲ ਕੀਤਾ ਹੈ। ਨੈਸ਼ਨਲ ਕਾਨਫਰੰਸ ਨੇ ਕਾਂਗਰਸ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ। ਚੋਣ ਨਤੀਜਿਆਂ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਹੁਣ ਰਾਸ਼ਟਰਪਤੀ ਸ਼ਾਸਨ ਹਟਾਉਣ ਤੋਂ ਬਾਅਦ ਉੱਥੇ ਸਰਕਾਰ ਬਣਾਉਣ ਦਾ ਰਸਤਾ ਸਾਫ਼ ਹੋ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.