Breaking NewsD5 specialNewsPoliticsPress ReleasePunjab

‘ਆਪ’ ਵੱਲੋਂ 18 ਹੋਰ ਹਲਕਾ ਇੰਚਾਰਜ ਕੀਤੇ ਨਿਯੁਕਤ

ਭਗਵੰਤ ਮਾਨ ਅਤੇ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਈ ਸੂਚੀ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਹਲਕਾ ਪੱਧਰ ‘ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪਾਰਟੀ ਇੱਕ ਹੋਰ 47 ਹਲਕਾ ਇੰਚਾਰਜ ਨਿਯੁਕਤ ਕਰ ਚੁੱਕੀ ਹੈ।

ਕਿਸਾਨਾਂ ਦੇ ਡੰਡੇ ਮਾਰ ਜੇਲ੍ਹਾ ‘ਚ ਭੇਜਣ ਵਾਲੇ ਬੀਜੇਪੀ ਲੀਡਰ ਦੀ ਰਾਜੇਵਾਲ ਨੇ ਕਰਾਈ ਤਸੱਲੀ || D5 Channel Punjabi

ਮੰਗਲਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਮੁਤਾਬਿਕ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਹਰਜੋਤ ਸਿੰਘ ਬੈਂਸ, ਆਤਮ ਨਗਰ ਲਈ ਕੁਲਵੰਤ ਸਿੰਘ ਸਿੱਧੂ, ਬਲਾਚੌਰ ਲਈ ਸੰਤੋਸ਼ ਕਟਾਰੀਆ, ਬੱਲੂਆਣਾ ਲਈ ਅਮਨਦੀਪ ਸਿੰਘ (ਗੋਲਡੀ) ਮੁਸਾਫਿਰ, ਬੱਸੀ ਪਠਾਣਾ ਲਈ ਰੁਪਿੰਦਰ ਸਿੰਘ ਹੈਪੀ, ਬਠਿੰਡਾ ਸ਼ਹਿਰੀ ਲਈ ਜਗਰੂਪ ਸਿੰਘ ਗਿੱਲ, ਭੁਲੱਥ ਲਈ ਰਣਜੀਤ ਸਿੰਘ ਰਾਣਾ, ਦੀਨਾ ਨਗਰ ਲਈ ਸ਼ਮਸ਼ੇਰ ਸਿੰਘ, ਫ਼ਿਰੋਜ਼ਪੁਰ ਸ਼ਹਿਰੀ ਲਈ ਰਣਵੀਰ ਸਿੰਘ ਭੁੱਲਰ, ਫ਼ਿਰੋਜ਼ਪੁਰ ਦਿਹਾਤੀ ਲਈ ਆਸ਼ੂ ਬੰਗੜ, ਜਲੰਧਰ ਕੈਂਟ ਲਈ ਸੁਰਿੰਦਰ ਸਿੰਘ ਸੋਢੀ, ਕਪੂਰਥਲਾ ਲਈ ਮੰਜੂ ਰਾਣਾ, ਖੰਨਾ ਲਈ ਤਰੁਨਪ੍ਰੀਤ ਸਿੰਘ ਸੋਂਧ, ਮਲੇਰਕੋਟਲਾ ਲਈ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਮੁਕੇਰੀਆਂ ਲਈ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਨਵਾਂ ਸ਼ਹਿਰ ਲਈ ਲਲਿਤ ਮੋਹਨ (ਬੱਲੂ) ਪਾਠਕ, ਕਾਦੀਆਂ ਲਈ ਜਗਰੂਪ ਸਿੰਘ ਸੇਖਵਾਂ ਅਤੇ ਤਰਨ ਤਾਰਨ ਲਈ ਡਾ. ਕਸ਼ਮੀਰ ਸਿੰਘ ਸੋਹਲ ਦੇ ਨਾਮ ਸ਼ਾਮਿਲ ਹਨ।

1 11

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button