ਇਟਲੀ ਦੇ ਸ਼ਹਿਰ ਬਰੇਸ਼ੀਆ ‘ਚ ਪੰਜਾਬੀ ਵਿਅਕਤੀ ਨੂੰ ਇਟਾਲੀਅਨ ਸਾਬਕਾ ਪੁਲਸ ਮੁਲਾਜ਼ਮ ਨੇ ਮਾਰੀ ਗੋਲੀ
ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੇ ਸਤਪਾਲ ਸਿੰਘ (55) ਪਿੰਡ ਟਾਹਲੀ ਦਾ ਬੀਤੀ ਰਾਤ ਇੱਕ ਇਟਾਲੀਅਨ ਵਿਅਕਤੀ ਯੂਸੇਪੇ ਵੈਲੇਤੀ (75) ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ, ਜਦੋਂ ਉਥੇ ਉਸ ਦਾ ਇੱਕ ਜਾਣਕਾਰ ਇਟਾਲੀਅਨ ਸਾਬਕਾ ਪੁਲਸ ਮੁਲਾਜ਼ਮ ਯੂਸੇਪੇ ਵੇਲੇਤੀ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ।
ਕੁਝ ਬਹਿਸਬਾਜੀ ਤੋਂ ਬਾਅਦ ਉਸ ਨੇ ਸਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਸਤਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਸਥਿਰ ਹੈ।
ਇਹ ਖਬਰ ਅੱਗ ਵਾਂਗ ਜਲਦੀ ਹੀ ਬਰੇਸ਼ੀਆ ਵਿਚ ਫੈਲ ਗਈ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਉਸ ਦਿਨ ਬਰੇਸ਼ੀਆ ਵਿਚ ਨਗਰ ਕੀਰਤਨ ਹੋਇਆ ਸੀ ਸਤਪਾਲ ਸਿੰਘ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੋਂ ਬਾਅਦ ਆਪਣੇ ਘਰ ਵਾਪਿਸ ਪਰਤਿਆ ਹੀ ਸੀ ਕਿ ਇਹ ਭਾਣਾ ਵਰਤ ਗਿਆ। ਸਤਪਾਲ ਸਿੰਘ ਪਿੰਡ ਟਾਹਲੀ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖਬਰ ਸੁਣ ਕੇ ਦਹਿਸ਼ਤ ਪੈ ਗਈ। ਗੁਰੂ ਘਰ ਦੀਆਂ ਕਮੇਟੀਆਂ ਵਲੋਂ ਅਤੇ ਗੁਰਦੁਆਰਾ ਸਾਹਿਬ ਫਲੈਰੋ ਦੀ ਕਮੇਟੀ ਵਲੋਂ ਘਟਨਾ ਦੀ ਨਿੰਦਾ ਕੀਤੀ ਗਈ ਅਤੇ ਸਤਪਾਲ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.