Breaking NewsD5 specialIndiaNewsPoliticsPunjab

ਪੰਜਾਬੀਆਂ ਲਈ ਵੱਡੀ ਖ਼ਬਰ, ਕੈਪਟਨ ਦੇਣ ਜਾ ਰਹੇ ਨੇ ਆਹ ਖੁਸ਼ਖਬਰੀ

ਬਟਾਲਾ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬਟਾਲਾ ‘ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ 3 ਸਾਲ ਪੂਰੇ ਹੋਣ ਜਾ ਰਹੇ ਹਨ ਅਤੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ। ਉਨ੍ਹਾਂ ਵਾਅਦਿਆਂ ਨੂੰ ਲੈ ਕੇ ਵੱਡੇ ਐਲਾਨ ਕਰਨ ਜਾ ਰਹੇ ਹਨ।

ਪੰਜਾਬੀਆਂ ਲਈ ਵੱਡੀ ਖ਼ਬਰ, ਕੈਪਟਨ ਦੇਣ ਜਾ ਰਹੇ ਨੇ ਆਹ ਖੁਸ਼ਖਬਰੀ

ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਲੈ ਕੇ ਬਟਾਲਾ ਵਿਕਾਸ ਲਈ ਪਹਿਲਾਂ ਵੀ ਸਰਕਾਰ ਵਲੋਂ ਕਰੋੜਾਂ ਰੁਪਏ ਮਨਜ਼ੂਰ ਕੀਤੇ ਗਏ ਸਨ ਅਤੇ ਉਹ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਫਿਰ ਬਟਾਲਾ ਲਈ 25 ਕਰੋੜ ਰੁਪਏ ਵਿਕਾਸ ਲਈ ਮਨਜ਼ੂਰ ਕੀਤੇ ਗਏ ਹਨ ਅਤੇ ਬਟਾਲਾ ‘ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਕਾਂਗਰਸੀ MLA ਦੀ ਕਾਂਗਰਸੀਆਂ ਨਾਲ ਹੀ ਹੋਈ ਤੂੰ-ਤੂੰ, ਮੈਂ-ਮੈਂ, ਭੱਜ ਗਿਆ ਕਾਂਗਰਸੀ MLA!

ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਵਿਧਾਨਸਭਾ ਚੋਣਾਂ 2022 ਨੂੰ ਦੇਖਦਿਆਂ ਹੁਣ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਪਰ ਕੀ ਹੁਣ ਸ਼ੁਰੂ ਕੀਤੇ ਜਾ ਰਹੇ। ਵਿਕਾਸ ਕਾਰਜ 2022 ਤੱਕ ਕਾਂਗਰਸ ਸਰਕਾਰ ਵੱਲੋਂ ਪੂਰੇ ਕੀਤੇ ਜਾਣਗੇ ? ਕਿਉਂਕਿ ਇੱਕ ਪਾਸੇ ਤਾਂ ਸੂਬੇ ਦੇ ਖਜ਼ਾਨਾ ਮੰਤਰੀ ਖਜ਼ਾਨਾ ਖਾਲੀ ਹੋਣ ਦੀ ਗੱਲ ਕਰ ਰਹੇ ਹਨ ਅਤੇ ਦੂਜੇ ਪਾਸੇ ਕੈਬਨਿਟ ਮੰਤਰੀ ਵਿਕਸਾ ਕਾਰਜ ਸ਼ੁਰੂ ਕਰ ਰਹੇ ਹਨ।ਵੱਡਾ ਸਵਾਲ ਇਹੀ ਹੈ ਕਿ ਕਿਤੇ ਕਾਂਗਰਸ ਵੋਟਾਂ ਵਟੋਰਨ ਦੇ ਲਈ ਹੀ ਇਹ ਸਭ ਤਾਂ ਨਹੀਂ ਕਰ ਰਹੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button