ਇਸਲਾਮਾਬਾਦ ‘ਚ ਪੁਲਸ ਅਤੇ ਇਮਰਾਨ ਖਾਨ ਦੇ ਸਮਰਥਕਾਂ ਵਿਚਾਲੇ ਝੜਪ, ਛੱਡੇ ਗਏ ਅੱਥਰੂ ਗੈਸ ਦੇ ਗੋਲੇ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਨੇ ਅੱਜ ਉਨ੍ਹਾਂ ਦੀ ਜੇਲ੍ਹ ਤੋਂ ਰਿਹਾਈ ਲਈ ਰਾਜਧਾਨੀ ਇਸਲਾਮਾਬਾਦ ਵਿੱਚ ਮਾਰਚ ਕੱਢਿਆ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਹਜ਼ਾਰਾਂ ਸਮਰਥਕਾਂ ਵਿਚਾਲੇ ਫਿਰ ਝੜਪਾਂ ਹੋਈਆਂ। ਸੁਰੱਖਿਆ ਬਲਾਂ ਨੇ ਸਮਰਥਕਾਂ ‘ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਮੌਕੇ ‘ਤੇ ਮੌਜੂਦ AFP ਸਟਾਫ ਨੇ ਪ੍ਰਦਰਸ਼ਨਕਾਰੀਆਂ ‘ਤੇ ਹੰਝੂ ਗੈਸ ਦੇ ਗੋਲੇ ਦਾਗਦੇ ਹੋਏ ਦੇਖਿਆ। ਇਸ ਝੜਪ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ ਅਤੇ 70 ਹੋਰ ਜ਼ਖ਼ਮੀ ਹੋ ਗਏ ਸਨ ਪੰਜਾਬ ਦੀ ਸੂਚਨਾ ਮੰਤਰੀ ਅਜ਼ਮਾ ਬੁਖਾਰੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸਮਰਥਕਾਂ ਦੀ ਇਸਲਾਮਾਬਾਦ ਜਾ ਰਹੀ ਪੁਲਿਸ ਨਾਲ ਝੜਪ ਤੋਂ ਬਾਅਦ ਕਈ ਜ਼ਖਮੀ ਹੋ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.