Breaking NewsD5 specialIndiaNewsTop News

ਹਿਮਾਚਲ ਪ੍ਰਦੇਸ਼ : ਜ਼ਮੀਨ ਖਿਸਕਣ ਕਾਰਨ ਇਕ ਦੀ ਮੌਤ, 2 ਜ਼ਖ਼ਮੀ

ਸ਼ਿਮਲਾ : ਹਿਮਾਚਲ ਪ੍ਰਦੇਸ਼ ‘ਚ ਬੁੱਧਵਾਰ ਨੂੰ ਮੋਹਲੇਧਾਰ ਬਾਰਿਸ਼ ਕਾਰਨ ਜ਼ਮੀਨ ਖਿਸਕ ਗਈ। ਜ਼ਮੀਨ ਖਿਸਕਣ ਕਾਰਨ 14 ਸਾਲਾ ਇਕ ਬੱਚੀ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਪੁਲਿਸ ਸੁਪਰਡੈਂਟ ਸ਼ਿਮਲਾ ਮੋਨਿਕਾ ਭੁਟੁੰਗੁਰੂ ਨੇ ਕਿਹਾ ਕਿ ਘਟਨਾ ਸਵੇਰੇ ਕਰੀਬ 5.30 ਵਜੇ ਢੱਲੀ ਸੁਰੰਗ ਕੋਲ ਵਾਪਰੀ। ਪਰਿਵਾਰ ਦੇ ਮੈਂਬਰਾਂ ਦੀ ਪਛਾਣ ਕਰੀਨਾ (14), ਆਸ਼ਾ (16) ਅਤੇ ਕੁਲਵਿੰਦਰ (24) ਵਜੋਂ ਹੋਈ ਹੈ, ਜੋ ਹਰਿਆਣਾ ਦੇ ਜ਼ੀਰਕਪੁਰ ਦੇ ਸਤਪਾਲ ਪਿੰਡ ਤੋਂ ਹਨ।

Sidhu Moose Wala ਦੇ ਕਾਤਲ ਦਾ ਪਰਿਵਾਰ ਆਇਆ ਕੈਮਰੇ ਸਾਹਮਣੇ! | D5 Channel Punjabi

ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕੁਝ ਥਾਵਾਂ ‘ਤੇ ਜ਼ਿਆਦਾ ਮੀਂਹ ਪੈਣ ਅਤੇ ਬਿਜਲੀ ਡਿੱਗਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਮੰਡੀ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਟਰੱਕ ਅਚਾਨਕ ਇਕ ਘਰ ‘ਚ ਵੜ ਗਿਆ। ਇਸ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਕ ਜ਼ਖ਼ਮੀ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਮਾਤਮ ਪਸਰ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button