ਈ ਡੀ ਨੇ ਅਦਾਲਤ ‘ਚ’ ਮੰਨਿਆ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਸੀ ਪਰ…

Girl in a jacket
Like
Like Love Haha Wow Sad Angry

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ ਦੇ ਡਿਪਟੀ ਡਾਇਰੈਕਟਰ ਨਰਿੰਜਨ ਸਿੰਘ ਨੇ ਮੁਹਾਲੀ ਦੀ ਸੀਬੀਆਈ ਅਦਾਲਤ ਨੂੰ ਦੱਸਿਆ ਹੈ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸਹਿਯੋਗ ਨਾ ਦੇਣ ’ਤੇ ਉਹ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰ ਸਕਦੇ ਸੀ ਤੇ ਇਸ ਸਬੰਧੀ ਉਨ੍ਹਾਂ ਕੋਲ ਕਾਨੂੰਨੀ ਅਧਿਕਾਰ ਵੀ ਸਨ। ਨਰਿੰਜਨ ਸਿੰਘ ਇੱਥੇ ਨਸ਼ਾ ਤਸਕਰੀ ਦੇ ਕੇਸ ਦੇ ਟਰਾਇਲ ਦੌਰਾਨ ਮੁਲਜ਼ਮ ਮਨਿੰਦਰ ਸਿੰਘ ਅਤੇ ਸੁਖਜੀਤ ਸਿੰਘ ਦੇ ਵਕੀਲ ਸੁਮੇਧ ਜੈਨ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।ਅਦਾਲਤ ਨੂੰ ਜਾਣਕਾਰੀ ਦਿੰਦਿਆਂ ਈਡੀ ਦੇ ਡਿਪਟੀ ਡਾਇਰੈਕਟਰ ਨਰਿੰਜਨ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੇ ਖਿਲਾਫ਼ ਜਾਂਚ ਅਧਿਕਾਰੀ ਕੋਲ ਪੁਖਤਾ ਸਬੂਤ ਹੋਣ ਅਤੇ ਉਹ ਵਿਅਕਤੀ ਜਾਂਚ ਦੌਰਾਨ ਜਾਂਚ ਅਧਿਕਾਰੀ ਨੂੰ ਸਹਿਯੋਗ ਨਾ ਦੇਵੇ ਤਾਂ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

Read Also ਬਿਕਰਮ ਮਜੀਠੀਅਾ ਨੇ ਕਾਂਗਰਸੀ ਲੲੀ ਮੰਗਿਅਾ ੲਿਨਸਾਫ਼

ਨਰਿੰਜਨ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਜਗਜੀਤ ਸਿੰਘ ਚਾਹਲ ਅਤੇ ਮਨਿੰਦਰ ਸਿੰਘ ਬਿੱਟੂ ਔਲਖ ਦੇ ਅਧੀਨ ਧਾਰਾ 50 ਤਹਿਤ ਕੁਝ ਬਿਆਨ ਬਿਕਰਮ ਸਿੰਘ ਮਜੀਠੀਆ ਦੇ ਬਿਆਨ ਦਰਜ ਕਰਵਾਉਣ ਤੋਂ ਪਹਿਲਾਂ ਲਏ ਗਏ ਸਨ ਤੇ ਕੁਝ ਬਾਅਦ ਵਿੱਚ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੂੰ ਮਨਿੰਦਰ ਅਤੇ ਜਗਜੀਤ ਸਿੰਘ ਦੇ ਬਿਆਨ ਕਲਮਬੱਧ ਕਰਨ ਤੋਂ ਬਾਅਦ ਇੱਕ ਵਾਰ ਫਿਰ ਸੰਮਨ ਕੀਤਾ ਗਿਆ ਸੀ ਪਰ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਏ।ਉਨ੍ਹਾਂ ਕਿਹਾ ਕਿ ਇਹ ਬਿਲਕੁਲ ਸਹੀ ਹੈ ਕਿ ਜੇਕਰ ਕੋਈ ਵਿਅਕਤੀ ਈਡੀ ਦੇ ਜਾਂਚ ਅਧਿਕਾਰੀ ਸਾਹਮਣੇ ਜਾਂਚ ਵਿੱਚ ਸਹਿਯੋਗ ਦੇਣ ਲਈ ਪੇਸ਼ ਨਾ ਹੋਵੇ ਤਾਂ ਉਸ ਦੀ ਹਾਜਰੀ ਯਕੀਨੀ ਬਣਾਉਣ ਲਈ ਜਬਰਦਸਤ ਤਰੀਕੇ ਵਰਤੇ ਜਾ ਸਕਦੇ ਹਨ। ਜਿਸ ਤਹਿਤ ਜਾਂਚ ਅਧਿਕਾਰੀ ਉਸ ਵਿਅਕਤੀ ਦੀ ਹਾਜਰੀ ਯਕੀਨੀ ਬਣਾਉਣ ਲਈ ਉਸਨੂੰ ਗ੍ਰਿਫਤਾਰ ਵੀ ਕਰ ਸਕਦਾ ਹੈ। ਨਰਿੰਜਨ ਸਿੰਘ ਨੇ ਦੱਸਿਆ ਕਿ ਮੈਂ ਅਦਾਲਤ ਵਿੱਚ ਇਸ ਬਿਨ੍ਹਾਂ ਤੇ ਮਜੀਠਿਆ ਖਿਲਾਫ਼ ਵਾਰੰਟ ਜਾਰੀ ਕਰਨ ਲਈ ਅਜਿਹੀ ਕੋਈ ਅਰਜ਼ੀ ਨਹੀਂ ਪਾਈ ਕਿ ਉਹ ਈਡੀ ਵੱਲੋਂ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਪੇਸ਼ ਨਹੀਂ ਹੋ ਰਿਹਾ।

Like
Like Love Haha Wow Sad Angry
Girl in a jacket

LEAVE A REPLY