Breaking NewsD5 specialNewsPress ReleasePunjabTop News

ਏਬੀਪੀ ਗਰੁੱਪ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 11 ਲੱਖ ਰੁਪਏ ਦਾ ਚੈੱਕ ਭੇਟ

ਸੌ ਸਾਲ ਪੂਰੇ ਹੋਣ ’ਤੇ ਗੁਰੂ ਘਰ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਏਬੀਪੀ ਗਰੁੱਪ ਵੱਲੋਂ 11 ਲੱਖ ਰੁਪਏ ਭੇਟ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਏਬੀਪੀ ਗਰੁੱਪ ਵੱਲੋਂ ਇਸ ਰਾਸ਼ੀ ਦਾ ਚੈੱਕ ਪਰਮਜੀਤ ਸਿੰਘ ਨੇ ਦਿੱਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀਹ ਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਭੇਟਾਵਾਂ ਲੈ ਕੇ ਇਸ ਪਾਵਨ ਅਸਥਾਨ ’ਤੇ ਹਾਜ਼ਰ ਹੁੰਦੀਆਂ ਰਹਿੰਦੀਆਂ ਹਨ। ਇਸੇ ਤਹਿਤ ਹੀ ਮੀਡੀਆ ਖੇਤਰ ਦੇ ਏਬੀਪੀ ਗਰੁੱਪ ਵੱਲੋਂ 11 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਏਬੀਪੀ ਵੱਲੋਂ ਪੁੱਜੇ ਪਰਮਜੀਤ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ. ਪਰਮਜੀਤ ਸਿੰਘ ਨੇ ਕਿਹਾ ਕਿ ਏਬੀਪੀ ਗਰੁੱਪ ਦੇ 100 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਹ ਸ਼ਰਧਾ ਪ੍ਰਗਟਾਈ ਗਈ ਹੈ ਅਤੇ ਭਵਿੱਖ ਵਿਚ ਵੀ ਅਜਿਹੀਆਂ ਸੇਵਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਮੀਤ ਕੌਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਓਐਸਡੀ ਡਾ. ਸੁਖਬੀਰ ਸਿੰਘ, ਸ. ਪਰਮਿੰਦਰ ਸਿੰਘ ਏਸੀਪੀ ਜਲੰਧਰ, ਸ. ਸਤਪਾਲ ਸਿੰਘ ਮੁਲਤਾਨੀ ਐਮਡੀ ਰਿਚੀ ਟਰੈਵਲ ਜਲੰਧਰ ਵੀ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button