
ਅੱਜ ਦਾ ਦਿਹਾੜਾ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਇਤਿਹਾਸਕ ਮਹੱਤਵ ਵਾਲਾ ਹੈ, ਜਦੋਂ ਸਾਡੇ ਬਜ਼ੁਰਗਾਂ ਨੇ ਸੰਘਰਸ਼ ਅਤੇ ਘਾਲਣਾ ਕਰਕੇ ਅਥਾਹ ਕੁਰਬਾਨੀਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਸਥਾਪਤ ਕੀਤੀ ਸੀ। ਸਿੱਖਾਂ ਦੀ ਇਹ ਸਿਰਮੌਰ ਸੰਸਥਾ ਅੱਜ ਆਪਣੇ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿਚ ਪ੍ਰਵੇਸ਼ ਕਰ ਰਹੀ ਹੈ, ਜੋ ਵੱਡੇ ਮਾਣ ਵਾਲੀ ਗੱਲ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ।
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਸਿਰਫ਼ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਦਾ ਹੀ ਸੁਪਨਾ ਨਹੀਂ ਲਿਆ ਸੀ, ਸਗੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਘਰ-ਘਰ ਪਹੁੰਚਾਉਣ ਅਤੇ ਸਿੱਖ ਕੌਮ ਦੀ ਧਾਰਮਿਕ, ਸਮਾਜਿਕ ਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਦਾ ਵੀ ਸੰਕਲਪ ਲਿਆ ਸੀ। ਉਨ੍ਹਾਂ ਕਿਹਾ ਕਿ ਅੱਜ ਕੌਮ ਦਾ ਫ਼ਰਜ਼ ਹੈ ਕਿ ਉਨ੍ਹਾਂ ਮਹਾਨ ਬਜ਼ੁਰਗਾਂ ਦੀ ਸੋਚ ਅਤੇ ਘਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ ਅਤੇ ਇਸ ਸੰਸਥਾ ਦੀਆਂ ਸੇਵਾਵਾਂ ਨੂੰ ਹੋਰ ਵਿਸ਼ਾਲ ਕਰਨ ਲਈ ਸਮਰਪਿਤ ਭਾਵਨਾ ਨਾਲ ਕਾਰਜ ਕਰੀਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



