PunjabTop News

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਹਾਈ ਕੋਰਟ ਦਾ ਇਨਕਾਰ

ਦਿੱਲੀ ਹਾਈ ਕੋਰਟ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਕਾਰਜਕਾਰੀ ਚੀਫ ਜਸਟਿਸ ਨਿਤਿਨ ਵਾਸੁਦੇਵ ਸਾਂਬਰੇ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾਗਰਿਕਾਂ ਦੇ ਹਿੱਤ ਵਿਚ ਫ਼ੈਸਲਾ ਲਿਆ ਹੈ ਅਤੇ ਇਸ ਵਿਚ ਨਿਆਇਕ ਦਖ਼ਲਅੰਦਾਜ਼ੀ ਦਾ ਕੋਈ ਕਾਰਨ ਨਹੀਂ ਹੈ। ਬੈਂਚ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਸੱਤ ਮਈ, 2025 ਤੋਂ ਲਾਂਘਾ ਬੰਦ ਕਰਨ ਦਾ ਨੀਤੀਗਤ ਫ਼ੈਸਲਾ ਲਿਆ ਸੀ। ਪਾਰਦਰਸ਼ਤਾ ਪਬਲਿਕ ਵੈਲਫੇਅਰ ਫਾਊਂਡੇਸ਼ਨ ਨੇ ਸੰਵਿਧਾਨ ਦੀ ਧਾਰਾ 226 ਤਹਿਤ ਪਟੀਸ਼ਨ ਦਾਇਰ ਕਰ ਕੇ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਦੱਸਣਯੋਗ ਹੈ ਕਿ ਇਹ ਲਾਂਘਾ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾ ਬਾਬਾ ਨਾਨਕ ਤੀਰਥ ਸਥਾਨ ਨਾਲ ਜੋੜਦਾ ਹੈ। ਗੁਰਦੁਆਰਾ ਦਰਬਾਰ ਸਾਹਿਬ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਵਿਸ਼ਰਾਮ ਸਥਾਨ ਹੈ। ਬੈਂਚ ਨੇ ਕਿਹਾ ਕਿ ਲਾਂਘਾ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਗਿਆ ਸੀ। ਹਾਲਾਂਕਿ, ਰਿਕਾਰਡ ਅਨੁਸਾਰ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਇਸ ਦੀਆਂ ਸੇਵਾਵਾਂ ਮੁਅੱਤਲ ਕਰਨ ਦਾ ਨੀਤੀਗਤ ਫ਼ੈਸਲਾ ਲਿਆ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button