Breaking NewsD5 specialNewsPoliticsPunjab

ਕਾਂਗਰਸ ਦੇ ਇਸ਼ਾਰੇ ਤੇ ਕੰਮ ਕਰਦੀ ਹੈ SIT! ਵੱਡੇ ਲੀਡਰ ਨੇ ਹਿੱਕ ਠੋਕ ਕੇ ਕੀਤਾ ਦਾਅਵਾ (ਵੀਡੀਓ)

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਤੱਕ ਕਿਸੇ ਵੀ ਜਾਂਚ ਟੀਮ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਪਰ ਇਹ ਜਾਂਚ ਟੀਮ ਹਰ ਰੋਜ਼ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਦਾ ਪੱਖ ਪੂਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ‘ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਕਾਂਗਰਸ ਹਰ ਪੱਖ ਤੋਂ ਫੇਲ੍ਹ ਹੋ ਗਈ ਹੈ ਅਤੇ ਆਪਣੀਆਂ ਕਮੀਆਂ ਨੂੰ ਲੁਕਾ ਰਹੀ ਹੈ।ਉਨ੍ਹਾਂ ਮੁੱਖ ਮੰਤਰੀ ਨੂੰ ਵੀ ਨਖਿੱਧ ਮੁੱਖ ਮੰਤਰੀ ਦੱਸਿਆ। ਜਦੋਂ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਨੇ ਸੁਬੇ ਦੇ ਗ੍ਰਹਿ ਮੰਤਰੀ ਦੇ ਕਾਰਜ ਕਾਲ ਦੌਰਾਨ ਡੀਜੀਪੀ ਨਾਲ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਸੀ ਅਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਤਾਰ ਵਿਦੇਸ਼ਾਂ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਸੀ ਇਸ ‘ਤੇ ਸੁਖਬੀਰ ਬਾਦਲ ਨੇ ਕੁਝ ਇਸ ਤਰ੍ਹਾਂ ਜਵਾਬ ਦਿੱਤਾ।

Read Also ਲੁਧਿਆਣਾ ਟੋਲ ਪਲਾਜ਼ਾ ‘ਤੇ ਕਾਂਗਰਸੀਆਂ ਦਾ ਧਰਨਾ ਫੇਲ੍ਹ, ਲੋਕ ਹੁਣ ਪਰਚੀਆਂ ਕਟਾ-ਕਟਾ ਹੱਸ ਰਹੇ ਨੇ

ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਨਾ ਐਲਾਨੇ ਜਾਣ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਛੇਤੀ ਹੀ ਇਸ ਦਾ ਐਲਾਨ ਕਰ ਦੇਣਗੇ। ਇਸ ਮੌਕੇ ‘ਤੇ ਸੂਬੇ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਲੋਕ ਸਭਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ ਪਰ ਜੇ ਪਾਰਟੀ ਉਨ੍ਹਾਂ ਨੂੰ ਕਹੇਗੀ ਅਤੇ ਤਾਂ ਉਹ ਚੋਣ ਜਰੂਰ ਲੜਨਗੇ।

ਸ਼੍ਰੋਮਣੀ ਅਕਾਲੀ ਦਲ ਇੱਕ ਪਾਸੇ ਬੇਅਦਬੀ ਕਾਂਡ ‘ਚ ਲੋਕਾਂ ਦੇ ਰੋਸ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਅਕਾਲੀ ਦਲ ਦੇ ਕਈ ਵੱਡੇ ਅਕਾਲੀ ਆਗੂ ਵੀ ਚੁੱਪੀ ਵੱਟੀ ਬੈਠੇ ਹਨ ਬੀਤੇ ਦਿਨੀਂ ਚਾਹੇ ਸੁਖਦੇਵ ਸਿੰਘ ਢੀਂਡਸਾ ਨੇ ਖੁੱਦ ਚੋਣ ਨਾ ਲੜਨ ਦੀ ਗੱਲ ਕਹੀ ਸੀ ਅਤੇ ਉਨ੍ਹਾ ਇਹ ਵੀ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦਾ ਬੇਟਾ ਪਰਮਿੰਦਰ ਸਿੰਘ ਢੀਂਡਸਾ ਵੀ ਲੋਕ ਸਭਾ ਚੋਣ ਨਾ ਲੜੇ। ਇਸ ਸਿਆਸੀ ਦੰਗਲ ‘ਚ ਹੁਣ ਅਕਾਲੀ ਦਲ ਦਾ ਸੰਗਰੂਰ ਤੋਂ ਉਮੀਦਵਾਰ ਕੌਣ ਹੋਵੇਗਾ ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button