PunjabPunjabTop News

ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਪਰਚੀ ਮੁਕਤ ਕੀਤਾ ਲਾਡੋਵਾਲ ਟੋਲ ਪਲਾਜ਼ਾ

ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡਾ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਫ੍ਰੀ ਕਰ ਦਿੱਤਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟੋਲ ਪਲਾਜ਼ੇ ‘ਤੇ ਇਕੱਠੇ ਹੋਣ ਦੀ ਕਾਲ ਦਿੱਤੀ ਗਈ ਸੀ। ਕਿਸਾਨਾਂ ਦਾ ਸਾਫ਼ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗਾ ਪੂਰੀਆਂ ਨਹੀਂ ਹੋ ਜਾਣਗੀਆਂ, ਉਹ ਇਸ ਟੋਲ ‘ਤੇ ਪੱਕਾ ਮੋਰਚਾ ਲਾ ਕੇ ਰੱਖਣਗੇ ਤੇ ਓਨੇ ਸਮੇਂ ਲਈ ਟੋਲ ਪਲਾਜ਼ਾ ਨੂੰ ਫ੍ਰੀ ਰੱਖਣਗੇ।

ਕਿਸਾਨਾਂ ਇਸ ਟੋਲ ਪਲਾਜ਼ੇ ‘ਤੇ ਪੱਕੇ ਧਰਨੇ ‘ਤੇ ਬੈਠ ਗਏ ਹਨ। ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੀ ਚੌਕਸ ਹੋ ਗਈ ਹੈ। ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ। ਸਥਿਤੀ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ।

ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਇਕੱਠੇ ਹੋਏ ਹਨ। ਇਸ ਵਾਰ ਉਹ ਕੇਂਦਰ ਦੇ ਨਾਲ-ਨਾਲ ਸਥਾਨਕ ਮੁੱਦਿਆਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਐਮਐਸਪੀ, ਪਰਚੇ ਰੱਦ ਤੇ ਬੇਅਦਬੀ ਵਰਗੇ ਮੁੱਦਿਆਂ ‘ਤੇ ਉਹ ਪ੍ਰਦਰਸ਼ਨ ਕਰ ਰਹੇ ਹਨ। ਆਓ ਜਾਣਦੇ ਹਾਂ ਕਿ ਕਿਸਾਨਾਂ ਦੀ ਕੀ ਮੰਗਾਂ ਹਨ…

ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਕਾਨੂੰਨ ਬਣੇ।
ਸ਼ੰਭੂ ਬਾਰਡਰ ‘ਤੇ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਗਏ ਪਰਚੇ ਰੱਦ ਕੀਤੇ ਜਾਣ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀਆਂ ਦੇ ਮਾਮਲੇ ‘ਚ ਇਨਸਾਫ਼ ਤੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਲਾਡੋਵਾਲ ਟੋਲ ਪਲਾਜ਼ਾ ‘ਤੇ ਵਧੀਆਂ ਹੋਈਆਂ ਕੀਮਤਾਂ ਨੂੰ ਵਾਪਸ ਲਿਆ ਜਾਵੇ ਤੇ ਸਥਾਨ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਕਿਸਾਨ ਜਥੇਬੰਦੀਆਂ ਨੇ ਕੀ ਕਿਹਾ?
ਇਸ ਅੰਦੋਲਨ ‘ਚ ਪਹੁੰਚੀਆਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਰਹੀ। ਇਸ ਲਈ ਹੁਣ ਆਰਥਿਕ ਝਟਕਾ ਦਿੱਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਆਪਣੀਆਂ ਮੰਗਾਂ ਨੂੰ ਲੈ ਕੇ ਹੈ, ਇਸ ਦੌਰਾਨ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ, ਸਗੋਂ ਆਮ ਲੋਕਾਂ ਦੀ ਮਦਦ ਕਰਦੇ ਹੋਏ ਉਨ੍ਹਾਂ ਨੂੰ ਮੁਫ਼ਤ ‘ਚ ਟੋਲ ਪਲਾਜ਼ਾ ਤੋਂ ਕੱਢਿਆ ਜਾਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਲੋਕਾਂ ਦੇ ਪੈਸੇ ਬਚਣਗੇ ਤੇ ਆਰਥਿਕ ਨੁਕਸਾਨ ਹੋਣ ਦੇ ਚੱਲਦੇ ਸਰਕਾਰ ਦੇ ਕੰਨਾਂ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚੇਗੀ। ਦੂਜੇ ਪਾਸੇ, ਕਿਸਾਨਾਂ ਦਾ ਇਹ ਪ੍ਰਦਰਸ਼ਨ ਇੱਕ ਵਾਰ ਫ਼ਿਰ ਪੁਲਿਸ, ਪ੍ਰਸ਼ਾਸਨ ਦੇ ਸਰਕਾਰ ਲਈ ਚੁਣੌਤੀ ਬਣ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button