ਕਿਸਾਨੀ ਅੰਦੋਲਨ ਦੇ ਸਮਰਥਨ ‘ਚ CM ਕੈਪਟਨ ਨੇ ਲਗਾਇਆ ‘No Farmers, No Food’ ਦਾ ਬੈਚ
ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਦੇ ਸਮਰਥਨ ‘ਚ No Farmers, No Food ਦਾ ਬੈਚ ਲਗਾਇਆ। ਮੁੱਖਮੰਤਰੀ ਨੇ ਵਰਚੂਅਲ ਕਿਸਾਨ ਮੇਲੇ ਦੇ ਉਦਘਾਟਨ ਦੌਰਾਨ ਇਸ ਬੈਚ ਨੂੰ ਪਾਇਆ ਸੀ, ਜਿਸਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਮੁੱਖ ਮੰਤਰੀ ਨੇ ਹਾਲ ਹੀ ‘ਚ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ।
ਕੇਂਦਰ ਦੀ ਵੱਡੀ ਸਾਜਿਸ਼, ਅੰਦੋਲਨ ਫੇਲ ਕਰਨ ਦੀ ਤਿਆਰੀ || D5 Channel Punjabi
ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਉਹ ਖੇਤੀਬਾੜੀ ਕਾਨੂੰਨਾਂ ਦੀ ਲੜਾਈ ਹਰਿਆਣਾ ਅਤੇ ਦਿੱਲੀ ‘ਚ ਜਾ ਕੇ ਲੜਨ। ਪੰਜਾਬ ‘ਚ ਕਿਸਾਨੀ ਅੰਦੋਲਨ ਨਾਲ ਸੂਬੇ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ਦੀ ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਰਾਜਨੀਤਿਕ ਪਾਰਟੀਆਂ ਨੇ ਆਲੋਚਨਾ ਕੀਤੀ ਸੀ। ਉਥੇ ਹੀ ਹੁਣ ਇਸ ਬੈਚ ਦੇ ਜ਼ਰੀਏ ਸੀਐਮ ਕੈਪਟਨ ਨੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜੇ ਹਨ।
ਮੁੱਖ ਮੰਤਰੀ ਨੇ ਸੱਦੀ ਵੱਡੀ ਮੀਟਿੰਗ, ਜਥੇਬੰਦੀਆਂ ਦੀ ਪੂਰੀਆਂ ਕਰੂ ਮੰਗਾਂ?
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਵੰਬਰ 2020 ਤੋਂ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਅਜੇ ਵੀ ਡਟੇ ਹੋਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.