Breaking NewsD5 specialNewsPress ReleasePunjabTop News

ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ: ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

ਕਿਹਾ, ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਕਰ ਰਿਹੈ

ਸਰਦੂਲਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ `ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ `ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਜਰੀਵਾਲ ਪਹਿਲਾਂ ਇਹ ਦੱਸੇ ਕਿ ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਵੱਡੇ ਤੇ ਮਹਿੰਗੇ ਹੋਟਲਾਂ `ਚ ਰਹਿੰਦਾ ਹੈ। ਅੱਜ ਇੱਥੇ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਖੁਦ-ਬ-ਖੁਦ ਹੀ ਆਪਣੇ ਆਪ ਨੂੰ ਆਮ ਆਦਮੀ ਕਹਿੰਦਾ ਰਹਿੰਦਾ ਹੈ ਬਲਕਿ ਅਸਲ ਵਿੱਚ ਉਸ ਨੂੰ ਆਮ ਆਦਮੀ ਦੇ ਹਿੱਤਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜਾ ਸ਼ਖਸ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ, ਉਸ ਨੂੰ ਆਮ ਆਦਮੀ ਦੀਆਂ ਤਕਲੀਫਾਂ ਬਾਰੇ ਕਿਵੇਂ ਪਤਾ ਲੱਗ ਸਕਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਹੀ ਸਮਝ ਸਕਦਾ ਹੈ, ਜਿਸ ਨੇ ਖੁਦ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੋਵੇ।

Majithia Case ਨਾਲ ਜੁੜੀ ਵੱਡੀ ਖ਼ਬਰ ਮਿਲੀ ਸਪੋਟ, Akali Dal ਦਾ ਵੱਡਾ ਐਲਾਨ, Channi ਸਰਕਾਰ ਲਈ ਮੁਸੀਬਤ

ਮੁੱਖ ਮੰਤਰੀ ਨੇ ਕਿਹਾ ਕਿ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਹੋਣ ਦੇ ਨਾਤੇ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਵੱਧ ਤੋਂ ਵੱਧ ਸ਼ਕਤੀ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਆਮ ਆਦਮੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ `ਆਪ` ਗਾਰੰਟੀ ਕਾਰਡ ਭਰ ਰਹੀ ਹੈ ਪਰ ਉਨ੍ਹਾਂ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ `ਆਪ` ਕੋਲ ਕੋਈ ਮੁੱਦਾ ਨਹੀਂ ਬਚਿਆ ਹੈ। ਕੇਜਰੀਵਾਲ ਅਤੇ ਉਸ ਦੇ ਸਹਿਯੋਗੀਆਂ ਨੂੰ ਈਸਟ ਇੰਡੀਆ ਕੰਪਨੀ ਕਰਾਰ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੀ ਸਾਰੀ ਲੀਡਰਸ਼ਿਪ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਆਪਣੇ ਆਪ ਨੂੰ ਪੰਜਾਬ ਦੇ ਨੇਤਾ ਵਜੋਂ ਪੋਸਟਰਾਂ `ਤੇ ਪੇਸ਼ ਕਰ ਰਿਹਾ ਹੈ, ਜਿਸ ਨੂੰ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕੇਜਰੀਵਾਲ ਵੱਲੋਂ ਆਟੋ ਰਿਕਸ਼ਾ `ਚ ਬੈਠਣ ਅਤੇ ਕਿਸੇ ਦੇ ਘਰ ਜਾਣ ਦੀ ਵਿਖਾਈ ਜਾ ਰਹੀ ਡਰਾਮੇਬਾਜ਼ੀ ਲਈ ਆਪ ਸੁਪਰੀਮੋ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਵਿੱਚ ਵੱਡੇ ਬੰਗਲੇ `ਚ ਰਹਿੰਦਾ ਹੈ ਅਤੇ ਪੰਜਾਬ ਦੇ ਦੌਰਿਆਂ ਦੌਰਾਨ  ਮਹਿੰਗੇ ਤੋਂ ਮਹਿੰਗੇ ਹੋਟਲਾਂ ਵਿਚ ਠਹਿਰਦਾ ਹੈ।

Punjab Politics : Transport Minister Raja Warring ਦਾ ਵੱਡਾ ਤੋਹਫ਼ਾ, ਖੁਸ਼ ਕੀਤੇ ਲੋਕ | D5 Channel Punjabi

ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦੇ ਜ਼ਿਆਦਾਤਰ ਵਿਧਾਇਕ ਪਾਰਟੀ ਛੱਡ ਚੁੱਕੇ ਹਨ ਕਿਉਂਕਿ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਆਮ ਆਦਮੀ ਵਜੋਂ ਪੇਸ਼ ਕਰਨ ਦਾ ਝੂਠਾ ਪ੍ਰਚਾਰ ਬੇਨਕਾਬ ਹੋ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਨ੍ਹਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਪੰਜਾਬ ਨੂੰ ਲੁੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਾ ਮਜੀਠੀਆ ਗ੍ਰਿਫਤਾਰੀ ਦੇ ਡਰੋਂ ਐਫਆਈਆਰ ਦਰਜ ਹੋਣ ਤੋਂ ਬਾਅਦ ਲੁਕ ਗਿਆ ਹੈ। ਉਨ੍ਹਾਂ ਸੂਬੇ ਵਿੱਚ ਟਰਾਂਸਪੋਰਟ ਮਾਫੀਆ ਚਲਾਉਣ ਲਈ ਬਾਦਲਾਂ `ਤੇ ਵਰ੍ਹਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ ਤਿੰਨ ਮਹੀਨਿਆਂ ਵਿੱਚ ਹੀ ਇਸ ਮਾਫੀਆ ਨੂੰ ਖਤਮ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਅਸੀਂ ਸੂਬੇ ਵਿੱਚ ਹਰ ਤਰ੍ਹਾਂ ਦੇ ਮਾਫੀਆ ਨੂੰ ਨੱਥ ਪਾਉਣ ਲਈ ਸਖ਼ਤ ਫੈਸਲੇ ਲੈਣ ਵਾਸਤੇ ਮਜ਼ਬੂਤ ਅਤੇ ਸਮਰੱਥ ਹਾਂ ਜਦਕਿ `ਆਪ` ਕਨਵੀਨਰ ਨੇ ਮਜੀਠੀਆ ਤੋਂ ਲਿਖਤੀ ਮੁਆਫੀ ਮੰਗ ਲਈ ਹੈ।

ਮਜੀਠੀਆ ਦੀ FIR ਰੱਦ ! ਬਣਾਉਣਗੇ ਗ੍ਰਹਿ ਮੰਤਰੀ ! ਪਰਚੇ ਕਰਨ ਵਾਲਿਆਂ ’ਤੇ ਲਟਕੀ ਤਲਵਾਰ ! || D5 Channel Punjabi

ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅੱਗੇ ਆ ਕੇ ਮਜੀਠੀਆ ਦੇ ਗਲਤ ਕੰਮਾਂ ਦਾ ਸਮਰਥਨ ਕਰਨ ਵਾਸਤੇ ਕੇਜਰੀਵਾਲ ਨੂੰ ਸਵਾਲ ਕਰਨ ਲਈ ਵੰਗਾਰਿਆ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ `ਆਪ` ਦੇ ਸਾਰੇ ਨੇਤਾ ਕੇਜਰੀਵਾਲ ਦੀ ਖਾਸ ਪਾਰਟੀ ਛੱਡ ਚੁੱਕੇ ਹਨ ਅਤੇ ਸਿਰਫ ਭਗਵੰਤ ਮਾਨ ਹੀ ਕੇਜਰੀਵਾਲ ਦਾ ਸਾਥ ਦੇ ਰਹੇ ਹਨ ਅਤੇ ਮੁੱਖ ਮੰਤਰੀ ਬਣਨ ਦੀ ਲਾਲਸਾ ਕਾਰਨ ਕੇਜਰੀਵਾਲ ਦੇ ਗਲਤ ਕੰਮਾਂ ਖਿਲਾਫ ਕੁਝ ਨਹੀਂ ਬੋਲ ਰਹੇ। ਉਨ੍ਹਾਂ ਇੱਕ ਵਾਰ ਫਿਰ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸਾਰੇ ਮਾਫ਼ੀਆ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਨਸ਼ਾ ਤਸਕਰੀ ਦੇ ਧੰਦੇ ਵਿਚਲੀਆਂ ਸਾਰੀਆਂ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਕਾਰਵਾਈ ਤੋਂ ਪਿੱਛੇ ਨਹੀਂ ਹਟੇਗੀ। ਮੁੱਖ ਮੰਤਰੀ ਚੰਨੀ ਨੇ ਮਾਲਵਾ ਪੱਟੀ ਵਿੱਚ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਬਾਰੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ 12 ਹਜ਼ਾਰ ਰੁਪਏ ਦਾ ਮੁਆਵਜ਼ਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਅਤੇ 5 ਹਜ਼ਾਰ ਰੁਪਏ ਹੋਰ ਦਿੱਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੱਲੇਦਾਰ ਯੂਨੀਅਨਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਵੀ ਠੇਕੇਦਾਰੀ ਸਿਸਟਮ (ਠੇਕੇਦਾਰ ਪ੍ਰਣਾਲੀ) ਅਧੀਨ ਲਿਆ ਕੇ ਹੱਲ ਕੀਤਾ ਜਾ ਰਿਹਾ ਹੈ ਅਤੇ ਸਾਰੀਆਂ ਅਦਾਇਗੀਆਂ ਸਿੱਧੀਆਂ ਕੀਤੀਆਂ ਜਾਣਗੀਆਂ।

Breaking News : ਜਿੱਤ ਤੋਂ ਬਾਅਦ ‘AAP’ ਦਾ ਵੱਡਾ ਸਿਆਸੀ ਦਾਅ, ਸੋਚਾਂ ‘ਚ ਪਏ ਵਿਰੋਧੀ | D5 Channel Punjabi

ਸਰਦੂਲਗੜ੍ਹ ਹਲਕੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਬਹਿਣੀਵਾਲ ਨੂੰ ਸਬ ਤਹਿਸੀਲ ਦਾ ਦਰਜਾ ਦੇਣ, ਸਰਦੂਲਗੜ੍ਹ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਮਿਡਲ ਸਕੂਲ ਝੁਨੀਰ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ।ਸਰਦੂਲਗੜ੍ਹ ਹਲਕੇ ਦੇ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਪਹਿਲਾਂ ਭੇਜੇ ਗਏ ਸਨ ਜੋ ਕਿ ਖਰਚੇ ਜਾ ਚੁੱਕੇ ਹਨ। ਟਰਾਂਸਪੋਰਟ ਮੰਤਰੀ, ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਐਲਾਨ ਹੀ ਨਹੀਂ ਕਰਦੇ ਸਗੋਂ ਹਰ ਫੈਸਲੇ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਕੇ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਮ ਲੋਕਾਂ ਦਾ ਰਾਜ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਲਿਆਉਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਮੁਸ਼ਕਲਾਂ ਅਤੇ ਧਮਕੀਆਂ ਦੇ ਬਾਵਜੂਦ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਦੇ ਸਹਿਯੋਗ ਨਾਲ ਸੂਬੇ ਵਿੱਚ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਹੈ।

Breaking News : ਕਿਸਾਨਾਂ ਦੀਆਂ ਮੰਗਾਂ ’ਤੇ ਲੱਗੀ ਮੋਹਰ! MSP ‘ਤੇ ਮਿਲੂ ਕਾਨੂੰਨੀ ਗਰੰਟੀ | D5 Channel Punjabi

ਸਾਬਕਾ ਵਿਧਾਇਕ ਅਜੀਤ ਇੰਦਰ ਮੋਫਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਆਪਣੇ ਸ਼ਾਸਨ ਦੌਰਾਨ ਸਾਡੇ ਹਲਕੇ ਨੂੰ ਜਾਣ ਬੁੱਝ ਕੇ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕਾਂ ਦੇ ਮੁੱਖ ਮੰਤਰੀ ਹਨ ਕਿਉਂਕਿ ਉਹ ਸਾਰਿਆਂ ਨੂੰ ਮਿਲਦੇ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦੇ ਕੇ ਕਿਸਾਨਾਂ ਨੂੰ ਆਸਰਾ ਦਿੱਤਾ ਹੈ। ਉਨ੍ਹਾਂ ਸਰਦੂਲਗੜ੍ਹ ਵਿਖੇ ਘੱਗਰ ਦਰਿਆ ’ਤੇ ਪੁਲ ਬਣਾਉਣ ਦੀ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸਿਰਫ਼ 3 ਮਹੀਨਿਆਂ ਵਿੱਚ ਉਹ ਕਰ ਵਿਖਾਇਆ ਜੋ ਕੈਪਟਨ ਸਾਢੇ ਚਾਰ ਸਾਲਾਂ ਵਿੱਚ ਨਹੀਂ ਕਰ ਸਕੇ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਪੰਜਾਬ ਵਿੱਚ 2022 `ਚ ਕਾਂਗਰਸ ਨੂੰ ਸਰਕਾਰ ਬਣਾਉਣ ਤੋਂ ਰੋਕਣ ਲਈ ਪੰਜਾਬ ਵਿੱਚ ਡਰੋਨ, ਬੰਬ ਧਮਾਕਿਆਂ ਅਤੇ ਬੇਅਦਬੀ ਦੇ ਨਾਮ `ਤੇ ਦਹਿਸ਼ਤ ਫੈਲਾਈ ਜਾ ਰਿਹਾ ਹੈ।

Breaking News : Congress ਨੂੰ ਵੱਡਾ ਝਟਕਾ, Fateh Jang Bajwa BJP ‘ਚ ਸ਼ਾਮਲ, ਨਾਲੇ ਪੱਟ ਲਿਆ ਵੱਡਾ ਕਾਂਗਰਸੀ ਆਗੂ

ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੇ ਭਤੀਜੇ ਭਗਵੰਤ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੁਆਰਥੀ ਆਰਥਿਕ ਹਿੱਤਾਂ ਕਾਰਨ ਆਪਣੇ ਪਰਿਵਾਰ ਦੇ ਨਜ਼ਦੀਕੀਆਂ ਨੂੰ ਵੀ ਅੱਖੋਂ ਪਰੋਖੇ ਕੀਤਾ ਹੈ। ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਬਿਕਰਮ ਮੋਫਰ ਨੇ ਇਸ ਕਾਰਜਕਾਲ ਦੌਰਾਨ ਹਲਕੇ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ ਚਲਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਨੂੰ ਹਲਕੇ ਲਈ ਹੋਰ ਵਿਕਾਸ ਪ੍ਰੋਜੈਕਟ ਜਾਰੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ,  ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਿਕਰਮ ਮੋਫਰ, ਜ਼ਿਲ੍ਹਾ ਪ੍ਰਧਾਨ ਮਾਨਸਾ ਮੰਗਤ ਰਾਏ ਬਾਂਸਲ, ਬੁਢਲਾਡਾ ਤੋਂ ਸੀਨੀਅਰ ਕਾਂਗਰਸੀ ਆਗੂ ਬੀਬੀ ਰਣਜੀਤ ਕੌਰ ਭੱਟੀ ਅਤੇ ਸਰਦੂਲਗੜ੍ਹ ਤੋਂ ਹੋਰ ਸਥਾਨਕ ਕਾਂਗਰਸੀ ਆਗੂ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button