NewsBreaking NewsD5 specialPunjab

ਕਿਹੜੀ ਜਾਂਚ, ਕਿਹੜੀ ਐੱਸ.ਆਈ.ਟੀ., ਆਹ ਲਓ ਫਿਰ ਹੋਈ ਬੇਅਦਬੀ (ਵੀਡੀਓ)

ਰੋਪੜ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਰੁਕਣ ਦੀ ਬਿਜਾਏ ਵੱਧਦੇ ਜਾਪਦੇ ਹਨ। ਥੋੜੇ ਸਮੇਂ ਬਾਅਦ ਅਜਿਹੀ ਕੋਈ ਘਟਨਾ ਵਾਪਰ ਹੀ ਜਾਂਦੀ ਹੈ। ਤਾਜਾ ਮਾਮਲਾ ਮੋਰਿੰਡਾ ਦੇ ਪਿੰਡ ਰਾਮਗੜ੍ਹ ਦਾ ਹੈ ਇਕ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਤੇ ਇਸ ਦੇ ਨਾਲ ਹੀ ਪਾਲਕੀ ਸਾਹਿਬ ਨੂੰ ਤੋੜਣ ਦਾ ਮਾਮਲਾ ਵੀ ਸਾਹਮਣੇ ਆਇਆ।ਦੱਸਿਆ ਜਾ ਰਿਹਾ ਕਿ ਬੇਅਦਬੀ ਕਰਨ ਵਾਲਾ ਵਿਅਕਤੀ ਪਿੰਡ ਰਾਮਗੜ੍ਹ ਦਾ ਹੀ ਰਹਿਣ ਵਾਲਾ ਬਰਜੀਤ ਸਿੰਘ ਹੈ। ਜਿਸ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਹੀ ਹੈ। ਉੱਧਰ ਇਸ ਬਾਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬਰਜੀਤ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਹੈ ਜਿਸ ਕਾਰਨ ਇਹ ਘਟਨਾ ਵਾਪਰੀ।

ਅਕਾਲੀ ਲਾਣੇ ਨੂੰ ਤੜਕੇ ਤੜਕੇ ਪਈਆਂ ਭਾਜੜਾਂ, ਬੇਅਦਬੀ ਮਾਮਲੇ ਦੀ ਪੁੱਛਗਿੱਛ ਲਈ ਫੇਰ ਸੰਮਨ (ਵੀਡੀਓ)

ਦੂਜੇ ਪਾਸੇ ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਬਰਜੀਤ ਸਿੰਘ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਬਾਰੇ ਨਾ ਸੋਚੇ। ਉੱਧਰ ਜਿਵੇਂ ਹੀ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਉਸ ਤੋਂ ਬਾਅਦ ਬਰਜੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਕੋਈ ਪਹਿਲੀ ਘਟਨਾ ਨਹੀਂ ਇਸ ਤੋਂ ਪਹਿਲਾਂ ਵੀ ਕਈ ਅਜਿਹੀਆਂ ਸ਼ਰਮਨਾਕ ਘਟਨਾਵਾਂ ਵਾਪਰ ਚੁੱਕੀਆਂ ਹਨ। ਜੇਕਰ ਜਿਲ੍ਹੇ ਰੋਪੜ ਦੀ ਗੱਲ ਕਰੀਏ ਤਾਂ ਇਥੇ ਤੀਜੀ ਵਾਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button