ਕੁਝ ਖੇਤਰਾਂ ‘ਚ ਲੌਕਡਾਊਨ ਲਗਾਇਆ ਜਾ ਸਕਦਾ ਪਰ ਆਰਥਿਕ ਗਤੀਵਿਧੀਆਂ ਬੰਦ ਨਹੀਂ ਹੋਣਗੀਆਂ
ਚੰਡੀਗੜ੍ਹ : ਸੂਬੇ ਵਿੱਚ ਕੋਵਿਡ ਦੇ ਵਧਦੇ ਕੇਸਾਂ ਅਤੇ ਪ੍ਰਤੀ ਮਿਲੀਅਨ ਪਿੱਛੇ ਮੌਤਾਂ ਦੀ ਗਿਣਤੀ ਵਧਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਉਹ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਨਗੇ। ਆਪਣੇ ਵਜ਼ਾਰਤੀ ਸਾਥੀਆਂ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮਾਹਿਰਾਂ ਦੀ ਸਿਹਤ ਸਲਾਹਕਾਰੀ ਕਮੇਟੀ ਦੇ ਚੇਅਰਮੈਨ ਡਾ ਕੇ.ਕੇ. ਤਲਵਾੜ ਵੱਲੋਂ ਦਿੱਤੇ ਸੁਝਾਵਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਸੂਬਾ ਸਰਕਾਰ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸਖਤ ਉਪਾਅ ਕਰਨ ‘ਤੇ ਵਿਚਾਰ ਕਰੇਗੀ।
ਸਿੱਧੂ ਦਾ 75-25 ਵਾਲਾ ਬਿਆਨ ਹੋਇਆ ਸਹੀਂ? ਬਾਦਲਾਂ ਦੇ ਪੁਰਾਣੇ ਬੰਦੇ ਨੇ ਕੈਮਰੇ ਅੱਗੇ ਖੋਲ੍ਹੇ ਸਾਰੇ ਭੇਦ!
ਭਾਵੇਂ ਕਿ ਉਨ੍ਹਾਂ ਲੌਕਡਾਊਨ ਤੋ ਇਨਕਾਰ ਨਹੀਂ ਕੀਤਾ, ਖਾਸ ਕਰਕੇ ਵੱਧ ਕੇਸਾਂ ਵਾਲੇ ਇਲਾਕਿਆਂ ਵਿੱਚ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਮੌਟੇਂਕ ਸਿੰਘ ਆਹਲੂਵਾਲੀਆ ਜੋ ਸੂਬੇ ਦੀ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਲਈ ਬਣਾਏ ਗਏ ਮਾਹਿਰਾਂ ਦੇ ਗਰੁੱਪ ਦੇ ਮੁਖੀ ਹਨ, ਨੇ ਵੀ ਕਿਹਾ ਕਿ ਕੋਵਿਡ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਨਾਲ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ। ਗਰੁੱਪ ਦੀਆਂ ਮੁੱਢਲੀਆਂ ਸਿਫਾਰਸ਼ਾਂ ਬਾਰੇ ਵਜ਼ਾਰਤ ਨੂੰ ਜਾਣੂੰ ਕਰਵਾਉਂਦਿਆਂ ਮੌਂਟੇਕ ਸਿੰਘ ਆਹਲੂਵਾਲੀਆ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮਿਲਦੀ ਮੁਫਤ ਬਿਜਲੀ ਵਾਪਸ ਲਏ ਜਾਣ ਬਾਰੇ ਕੋਈ ਵੀ ਸਿਫਾਰਸ਼ ਨਹੀਂ ਕੀਤੀ ਗਈ ਜਿਵੇਂ ਮੀਡੀਆ ਦੇ ਇਕ ਹਿੱਸੇ ਵੱਲੋਂ ਪੇਸ਼ ਕੀਤਾ ਗਿਆ ਹੈ।
🔴 LIVE 🔴ਬੁਰੀ ਤਰਾਂ ਫਸ ਗਏ ਕੈਪਟਨ! ਹੁਣ ਕਿਉਂ ਰੋਣ ਲੱਗੇ ਸੁਮੇਧ ਸੈਣੀ!
ਮੁੱਖ ਮੰਤਰੀ ਦੀ ਟਿੱਪਣੀ ਕਿ ਇਸ ਨੂੰ ਲੈ ਕੇ ਬਹੁਤ ਸਾਰੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ‘ਤੇ ਮੌਂਟੇਕ ਸਿੰਘ ਆਹਲੂਵਾਲੀਆ ਵੱਲੋਂ ਇਹ ਸਪੱਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਰੁੱਪ ਝੋਨੇ ‘ਤੇ ਨਿਰਭਰਤਾ ਘਟਾਉਣ ਲਈ ਫਸਲੀ ਵਿਭਿੰਨਤਾ ਦੇ ਹੱਕ ਵਿੱਚ ਹੈ ਅਤੇ ਇਸ ਨੇ ਚਾਹਿਆ ਹੈ ਕਿ ਜਨਤਕ ਸਿਹਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਉਂਦੇ ਪੰਜਾਂ ਸਾਲਾਂ ਲਈ ਹਰ ਸਾਲ ਪੰਜਾਬ ਨੂੰ 20 ਫੀਸਦੀ ਜ਼ਿਆਦਾ ਖਰਚ ਕਰਨਾ ਚਾਹੀਦਾ ਹੈ। ਇਹ ਚਿਤਾਵਨੀ ਦਿੰਦਿਆਂ ਕਿ ਸੂਬੇ ਨੂੰ ਮਹਾਂਮਾਰੀ ਦੇ ਦੂਜੇ ਉਭਾਰ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ, ਅਰਥਸ਼ਾਸ਼ਤਰੀ ਨੇ ਕਿਹਾ ਕਿ ਜੇਕਰ ਕੁਝ ਖੇਤਰਾਂ ਵਿਚ ਲੌਕਡਾਊਨ ਲਾਗੂ ਕਰਨਾ ਪਿਆ ਤਾਂ ਇਹ ਯਕੀਨੀ ਬਣਾਉਣ ਲਈ ਇਸਦਾ ਅਸਰ ਉਦਯੋਗਿਕ ਖੇਤਰ ਅਤੇ ਆਮਦਨ ਪੈਦਾ ਵਾਲੇ ਸਰੋਤਾਂ ‘ਤੇ ਨਾ ਪਵੇ, ਸਖਤ ਸੁਰੱਖਿਆ ਉਪਾਅ ਲਾਗੂ ਕਰਨੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੌਂਟੇਕ ਗਰੁੱਪ ਦੀਆਂ ਸਿਫਾਰਸ਼ਾਂ ਸਾਰੇ ਮੰਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸ ਉਪਰੰਤ ਇਸ ਮੁੱਦੇ ‘ਤੇ ਵਿਸਥਾਰ ਵਿੱਚ ਵਿਚਾਰ-ਚਰਚਾ ਕੀਤੀ ਜਾਵੇਗੀ।
ਖਾਲਿਸਤਾਨ ਕਾਂਡਾਂ ‘ਤੇ ਵੱਡੀ ਖ਼ਬਰ, ਸਰਕਾਰ ਹੋ ਗਈ ਸਖ਼ਤ, ਕਰਤੀ ਆਹ ਕਾਰਵਾਈ
ਕੋਵਿਡ ਸੰਕਟ ਬਾਰੇ ਡਾ. ਤਲਵਾੜ ਨੇ ਕਿਹਾ ਕਿ ਲੁਧਿਆਣਾ, ਮੁਹਾਲੀ, ਜਲੰਧਰ ਅਤੇ ਪਟਿਆਲਾ ਚਾਰ ਜ਼ਿਲਿ•ਆਂ ਵਿੱਚ ਸਭ ਤੋਂ ਵਧੇਰੇ ਕੇਸ ਸਾਹਮਣੇ ਆ ਰਹੇ ਹਨ ਅਤੇ ਸਥਿਤੀ ‘ਤੇ ਕਾਬੂ ਪਾਉਣ ਲਈ ਹੋਰ ਸਖਤ ਸੁਰੱਖਿਆ ਉਪਾਵਾਂ ਦੀ ਜ਼ਰੂਰਤ ਹੈ। ਜਾਨਾਂ ਬਚਾਉਣ ਲਈ ਜਲਦ ਟੈਸਟਿੰਗ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਿਆਂ ਉਨ੍ਹਾਂ ਕਿਹਾ ਕਿ ਕੇਸਾਂ ਦੀ ਗਿਣਤੀ 31000 ਤੋਂ ਵਧੇਰੇ ਪਹੁੰਚਣ ਅਤੇ 800 ਮੌਤਾਂ ਹੋਣ ਨਾਲ ਸੂਬੇ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪ੍ਰਤੀ ਮਿਲੀਅਤ ਮੌਤਾਂ ਦੀ ਦਰ 27.2 ਤੱਕ ਪੁਹੰਚ ਚੁੱਕੀ ਹੈ ਅਤੇ 265 ਮਰੀਜ਼ ਆਕਸੀਜਨ ਦੀ ਸਹਾਇਤਾ ‘ਤੇ ਹਨ ਅਤੇ 20 ਵੈਂਟੀਲੇਟਰਾਂ ‘ਤੇ ਹਨ।
BIG BREAKING- ਕੈਪਟਨ ਦੇ ਸ਼ਹਿਰ ਨੂੰ ਪਾਇਆ ਗੁਰੂ ਦੀਆਂ ਫੌਜਾਂ ਨੇ ਘੇਰਾ,ਸ਼ਹਿਰ ਦੀ ਹਰ ਸੜਕ ਕਰਤੀ ਬੰਦ!
ਉਨ੍ਹਾਂ ਕਿਹਾ ਕਿ ਸੂਬੇ ਦੀ ਸਮਰੱਥਾ ਰੈਪਿਡ ਐੰਟੀਜਨ ਟੈਸਟਿੰਗ ਸਮੇਤ ਪ੍ਰਤੀ ਦਿਨ 20000 ਟੈਸਟਾਂ ਤੱਕ ਪਹੁੰਚ ਚੁੱਕੀ ਹੈ। ਡਾ. ਤਲਵਾੜ ਨੇ ਖੋਜੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਗਲੇ ਚਾਰ ਹਫਤਿਆਂ ਲਈ ਮਾਸਕ ਪਹਿਨਣ ਨੂੰ ਸਖਤੀ ਨਾਲ ਅਮਲ ਵਿੱਚ ਲਿਆਂਦੇ ਜਾਣ ਨਾਲ ਮਹਾਂਮਾਰੀ ਨੂੰ ਕਾਬੂ ਹੇਠ ਲਿਆਉਣ ਵਿੱਚ ਸਹਾਇਤਾ ਮਿਲ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਅਤੇ ਪੁਲਿਸ ਅਧਿਕਾਰੀਆਂ ਨੂੰ ਮਾਸਕ ਪਹਿਨਣ ਅਤੇ ਹੋਰ ਕੋਵਿਡ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਲਈ ਸਖਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.