ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ
ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।
AAP Punjab : CM Bhagwant Mann ਨੇ ਡੇਗੀ MLAs ’ਤੇ ਇੱਕ ਹੋਰ ਗਾਜ? Medical training ਨੂੰ ਲੈਕੇ ਵੱਡਾ ਐਲਾਨ
ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ‘ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.