IndiaPunjabTop News

ਕੇਂਦਰੀ ਗ੍ਰਹਿ ਮੰਤਰਾਲੇ ਪੰਜਾਬ ਦੇ 16 ਅਧਿਕਾਰੀਆਂ ਨੂੰ ਸਪੈਸ਼ਲ ਆਪ੍ਰੇਸ਼ਨ ਮੈਡਲ ਨਾਲ ਕਰੇਗਾ ਸਨਮਾਨਿਤ

ਨਵੀਂ ਦਿੱਲੀ/ਚੰਡੀਗੜ੍ਹ : ਅੱਜ ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ ।ਇਹ ਰਾਸ਼ਟਰੀ ਏਕਤਾ ਦਿਵਸ ਸਰਦਾਰ ਪਟੇਲ ਜੀ ਦੀ ਜਯੰਤੀ ‘ਤੇ ਮਨਾਇਆ ਜਾ ਰਿਹਾ ਹੈ। ਰਾਸ਼ਟਰੀ ਏਕਤਾ ਦਿਵਸ ਭਾਰਤ ਸਰਕਾਰ ਵੱਲੋਂ ਸਾਲ 2014 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ , ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਸਪੈਸ਼ਲ ਆਪ੍ਰੇਸ਼ਨ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਉਨ੍ਹਾਂ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਦੇਸ਼, ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

1984 Sikh Riots ਦੀਆਂ ਖੁੱਲ੍ਹਣਗੀਆਂ ਫਾਈਲਾਂ, ਐਕਸ਼ਨ ‘ਚ ਸਰਕਾਰ, ਜਥੇਦਾਰ ਦਾ ਬਿਆਨ | D5 Channel Punjabi

ਦੱਸ ਦੇਈਏ ਕਿ ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ।

2

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button