
ਕੇਂਦਰੀ ਬਜਟ 2026 ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ਉਤੇ ਖਰਾ ਨਹੀਂ ਉਤਰਿਆ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ। ਇਸ ਬਜਟ ਵਿੱਚ ਨਾ ਕਿਸਾਨਾਂ ਲਈ MSP ਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਅਤੇ ਉਦਯੋਗ ਤੇ ਟੈਕਸ ‘ਚ ਵੀ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਗਈ। ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਗਿਆ। ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਤੇ ਜਨੂੰਨੀ ਹਨ। ਅਸੀਂ ਮਿਲ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



