ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫਤਰ ਨੇ ਇਹ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜਿਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ। ਅਜਿਹੇ ‘ਚ ਸਰਕਾਰ ਦੇ ਕੰਮਕਾਜ ਨਾਲ ਜੁੜੇ ਕਈ ਕੰਮ ਅਟਕ ਗਏ ਹਨ।
ਇਸ ਪੱਤਰ ‘ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਸਮੇਤ 7 ਹੋਰ ਵਿਧਾਇਕਾਂ ਅਤੇ ਇਕ ਸਾਬਕਾ ਵਿਧਾਇਕ ਦੇ ਦਸਤਖਤ ਹਨ।ਅਰਵਿੰਦ ਕੇਜਰੀਵਾਲ ਨੇ ਮਾਰਚ ‘ਚ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਸੀ। ਉਹ ਜੇਲ੍ਹ ਤੋਂ ਹੀ ਸਰਕਾਰ ਚਲਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਦੋ ਵਾਰ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦਾ ਮਾਮਲਾ ਵੀ ਅਦਾਲਤ ਤੱਕ ਪਹੁੰਚਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.