NewsBreaking NewsD5 specialPunjab

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਪੱਤਰਕਾਰ ਸੁਰਿੰਦਰ ਅਵਸਥੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੁਰਿੰਦਰ ਅਵਸਥੀ ਦੇ ਦੇਹਾਂਤ ’ਤੇ ਕੀਤਾ ਸੋਗ ਪ੍ਰਗਟ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਉੱਘੇ ਪੱਤਰਕਾਰ ਅਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਸੁਰਿੰਦਰ ਅਵਸਥੀ (70) ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ, ਜਿਨ੍ਹਾਂ ਦਾ ਅੱਜ ਸਵੇਰੇ ਇੱਕ ਸੰਖੇਪ ਬਿਮਾਰੀ ਤੋਂ ਬਾਅਦ ਪੀਜੀਆਈ ਵਿਖੇ ਦੇਹਾਂਤ ਹੋ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ, ਮੁੱਖ ਮੰਤਰੀ ਨੇ ਸੁਰਿੰਦਰ ਅਵਸਥੀ, ਜਿਹਨਾਂ ਨੇ ਟਾਈਮਜ਼ ਆਫ਼ ਇੰਡੀਆ ਵਿੱਚ ਵੀ ਕੰਮ ਕੀਤਾ, ਨੂੰ ਇੱਕ ਉੱਘੇ ਪੱਤਰਕਾਰ ਅਤੇ ਚੰਗੇ ਗੁਣਾਂ ਵਾਲਾ ਇੱਕ ਵਧੀਆ ਇਨਸਾਨ ਦੱਸਿਆ ਜੋ ਹਮੇਸ਼ਾ ਪ੍ਰੈਸ ਦੀ ਆਜ਼ਾਦੀ ਦੇ ਹਿਮਾਇਤੀ ਰਹੇ ਸਨ।

ਕਿਸਾਨਾਂ ਲਈ ਆਈ ਵੱਡੀ ਖ਼ਬਰ,ਆਹ ਤਰੀਕੇ ਨਾਲ ਕਿਸਾਨ ਕਰਵਾ ਸਕਦੇ ਹਨ ਕਾਨੂੰਨ ਰੱਦ|| #Meet Hayer

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੁਰਿੰਦਰ ਅਵਸਥੀ ਦੇ ਦੇਹਾਂਤ ਨਾਲ ਮੀਡੀਆ ਭਾਈਚਾਰੇ ਵਿਚ ਵੱਡਾ ਖ਼ਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੈ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ, ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੁਰਿੰਦਰ ਅਵਸਥੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ, ਜਿਨ੍ਹਾਂ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਦਾ ਯਾਦ ਰੱਖਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button