ਕੈਪਟਨ ਸਰਕਾਰ ਨੂੰ ਲਗਿਆ ਝਟਕਾ, ਹੁਣ ‘ਪ੍ਰੋਬੇਸ਼ਨ ਪੀਰੀਅਡ’ ’ਚ ਵੀ ਮਿਲੇਗੀ ਪੂਰੀ ਤਨਖਾਹ

Girl in a jacket
Like
Like Love Haha Wow Sad Angry
Girl in a jacket

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ’ਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਵਲੋਂ ‘ਪ੍ਰੋਬੇਸ਼ਨ ਪੀਰੀਅਡ’ ’ਚ ਚੱਲ ਰਹੇ ਮੁਲਾਜ਼ਮਾਂ ਨੂੰ ਬੱਝਵੀਂ ਤਨਖਾਹ ਦੇਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਹਾਈਕੋਰਟ ਦੇ ਹੁਕਮ ਲਾਗੂ ਹੋਣ ਤੋਂ ਬਾਅਦ ‘ਪ੍ਰੋਬੇਸ਼ਨ ਪੀਰੀਅਡ’ ਦੌਰਾਨ ਮੁਲਾਜ਼ਮਾਂ ਨੂੰ ਹੁਣ ਪੂਰੀ ਤਨਖਾਹ ਵੀ ਮਿਲੇਗੀ ਅਤੇ ਇਸ ਪੀਰੀਅਡ ਨੂੰ ਤਜ਼ਰਬੇ ’ਚ ਵੀ ਸ਼ਾਮਲ ਕੀਤਾ ਜਾਵੇਗਾ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਨਿਯੁਕਤੀ ਪੱਤਰ ’ਚ ਵੀ ਮੁੱਢਲੀ ਤਨਖਾਹ (ਬੇਸਿਕ ਪੇਅ) ’ਤੇ 3 ਸਾਲਾਂ ਤੱਕ ਕੰਮ ਕਰਨ ਦੀ ਸ਼ਰਤ ਲਾਈ ਹੋਈ ਸੀ, ਜੋ ਕਿ ਹੁਣ ਖਤਮ ਕਰ ਦਿੱਤੀ ਗਈ ਹੈ। ਇਸ ਨਾਲ ਕੈਪਟਨ ਸਰਕਾਰ ਨੂੰ ਕਾਫੀ ਝਟਕਾ ਲੱਗਿਆ ਹੈ ਕਿਉਂਕਿ ਸਰਕਾਰ ਵਲੋਂ ਪਹਿਲਾਂ ਹੀ ਖਜ਼ਾਨਾ ਖਾਲੀ ਹੋਣ ਦੀਆਂ ਦੁਹਾਈਆਂ ਦਿੱਤੀਆਂ ਜਾ ਰਹੀਆਂ ਹਨ।

Like
Like Love Haha Wow Sad Angry
Girl in a jacket

LEAVE A REPLY