Breaking NewsD5 specialNewsPunjabTop News

ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਪੇਸ਼ ਕਰਨਾ SIT ਦਾ ਸਹੀ ਕਦਮ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ : ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਣਾਈ ਗਈ ਨਵੀਂ SIT ਦੇ ਵੱਲੋਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣਾ ਜਾਂਚ ਦੀ ਦਿਸ਼ਾ ‘ਚ ਚੁੱਕਿਆ ਗਿਆ ਸਹੀ ਕਦਮ ਹੈ। ਜਦੋਂਕਿ ਇਸ ਤੋਂ ਪਹਿਲਾਂ ਬਣਾਈ ਗਈ SIT ਦੀ ਰਿਪੋਰਟ ‘ਚ ਬਾਦਲ ਪਰਿਵਾਰ ਨੂੰ ਮੁਲਜ਼ਮ ਤੋਂ ਦੂਰ ਰੱਖਿਆ ਗਿਆ ਸੀ। ਜਿਸਦਾ ਸੰਗਿਆਨ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਲਿਆ ਸੀ।

ਹੁਣੇ-ਹੁਣੇ ਆਈ ਵੱਡੀ ਖ਼ਬਰ ! ਬਾਦਲ ਪਰਿਵਾਰ ਨੂੰ ਲੱਗਿਆ ਵੱਡਾ ਝਟਕਾ ! ਘਰ ਪਹੁੰਚੇ ਸੰਮਨ !

ਬਾਜਵਾ ਨੇ ਕਿਹਾ ਕਿ ਫਾਈਰਿੰਗ ਮਾਮਲੇ ‘ਚ ਤਤਕਾਲੀਨ CM ਪ੍ਰਕਾਸ਼ ਸਿੰਘ ਬਾਦਲ ਅਤੇ ਸੂਬੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਕਿੰਨੀ ਹੈ, ਇਹ ਹਰ ਕੋਈ ਜਾਣਦਾ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ADGP ਐਲ.ਕੇ.ਯਾਦਵ ਦੀ ਅਗਵਾਈ ਵਾਲੀ SIT ਨੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਿਆ ਹੈ। ਸਾਬਕਾ ਮੁੱਖ ਮੰਤਰੀ 16 ਜੂਨ ਨੂੰ ਪੇਸ਼ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button