ਕੋਟਕਪੁਰਾ ਗੋਲੀਕਾਂਡ : ਹੁਣ 22 ਜੂਨ ਹੋਵੇਗੀ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ
ਚੰਡੀਗੜ੍ਹ : ਕੋਟਕਪੁਰਾ ਗੋਲੀਕਾਂਡ ‘ਚ ਐਸਆਈਟੀ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਗਿਛ ਲਈ 22 ਜੂਨ ਨੂੰ ਬੁਲਾ ਸਕਦੀ ਹੈ। ਸੂਤਰਾਂ ਮੁਤਾਬਕ ਪੁੱਛਗਿਛ 22 ਜੂਨ ਨੂੰ ਸਵੇਰੇ 10 ਵਜੇ ਸੈਕਟਰ – 4 ‘ਚ ਐਮਐਲਏ ਫਲੈਟ ‘ਚ ਹੋ ਸਕਦੀ ਹੈ। ਇਸ ਮਾਮਲੇ ‘ਚ ਐਸਆਈਟੀ ਸਾਬਕਾ ਮੁੱਖਮੰਤਰੀ ਨੂੰ ਸੰਮਨ ਭੇਜੇਗੀ,ਜਿਸ ‘ਚ 50 ਤੋਂ ਜਿਆਦਾ ਸਵਾਲ ਤਿਆਰ ਕੀਤੇ ਗਏ ਹਨ। ਦੱਸ ਦਈਏ ਕਿ ਪਹਿਲਾਂ ਐਸਆਈਟੀ ਨੇ ਅੱਜਨ ਦੇ ਦਿਨ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਗਿਛ ਲਈ ਬੁਲਾਇਆ ਸੀ। ਉਨ੍ਹਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਏਮਜ਼ ਦੀ ਮੈਡੀਕਲ ਰਿਪੋਰਟ ਨਾਲ ਲਗਾ ਕੇ ਪੇਸ਼ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ।
ਦੱਸ ਦਈਏ ਕਿ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕਿਹਾ ਗਿਆ ਸੀ ਕਿ ਇਸ ਵੇਲੇ ਸਾਬਕਾ ਮੁੱਖ ਮੰਤਰੀ ਦੀ ਸਿਹਤ ਠੀਕ ਨਹੀਂ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਜਿਸ ਕਰਕੇ ਉਹ ਫਿਲਹਾਲ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਣਗੇ, ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਹੀ ਉਨ੍ਹਾਂ ਦੀ ਤਬੀਅਤ ਠੀਕ ਹੋਵੇਗੀ ਤਾਂ ਉਹ ਜਾਂਚ ਟੀਮ (SIT) ਅੱਗੇ ਹਰ ਪੱਖੋਂ ਸਹਿਯੋਗ ਦੇਣਗੇ।
ਹਾਏ ਸਰਕਾਰੇ ਤੈਨੂੰ ਦਰਦ ਨਾ ਆਇਆ ! ਗੋਲਡ ਮੈਡਲ ਜਿੱਤਣ ਵਾਲੀ ਖਿਡਾਰਨ ਦਾ ਹੋਇਆ ਆਹ ਹਾਲ ! ਅੱਖਾਂ ‘ਚ ਆ ਜਾਣਗੇ ਹੰਝੂ
ਇਸ ਮਾਮਲੇ ਨਾਲ ਜੁੜੇ ਸਾਬਕਾ ਪੰਜਾਬ ਪੁਲਿਸ ਮੁਖੀ, ਸੁਮੇਧ ਸਿੰਘ ਸੈਣੀ, ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ SSP ਚਰਨਜੀਤ ਸ਼ਰਮਾ ਸਮੇਤ ਕਈ ਚਸ਼ਮਦੀਦਾਂ ਤੋਂ ਬੀਤੇ ਕੁਝ ਦਿਨ ਪਹਿਲਾ ਪੁੱਛਗਿੱਛ ਕੀਤੀ ਗਈ ਸੀ, ਉਥੇ ਹੀ ਹੁਣ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਪੁੱਛਗਿੱਛ ਲਈ 16 ਜੂਨ ਨੂੰ ਤਲਬ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.