Breaking NewsD5 specialNewsPoliticsPress ReleasePunjab

ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਵੈਕਸੀਨ ਦੀ ਘਾਟ ਕਾਰਨ ਪੰਜਾਬ ’ਚ ਸਥਿਤੀ ਬਣੀ ਚਿੰਤਾਜਨਕ: ਮੀਤ ਹੇਅਰ

ਕੁਰਸੀ ਦੀ ਲੜਾਈ ਵਿੱਚ ਕੋਰੋਨਾ ਦਾ ਕਹਿਰ ਭੁੱਲੀ ਕਾਂਗਰਸ ਸਰਕਾਰ: ਡਾ. ਰਵਜੋਤ
ਕੋਰੋਨਾ ਖ਼ਿਲਾਫ਼ ਲੜਾਈ ’ਚ ਫ਼ੇਲ੍ਹ ਹੋਣ ਦੇ ਬਾਵਜੂਦ ਸਰਕਾਰ ਨੇ ਇਸ਼ਤਿਹਾਰਾਂ ’ਤੇ ਲੁਟਾਇਆ ਸਰਕਾਰੀ ਖ਼ਜ਼ਾਨਾ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ’ਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਟੀਕਾਕਰਨ ਮੁਹਿੰਮ ਫ਼ੇਲ੍ਹ ਹੋਣ ਦੀ ਸਖ਼ਤ ਨਿੰਦਾ ਕਰਦਿਆਂ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਘੋਰ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ। ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਡਾਕਟਰੀ ਵਿੰਗ ਦੇ ਸੂਬਾ ਪ੍ਰਧਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਵੈਕਸੀਨ ਉਪਲਬਧ ਕਰਾਉਣ ’ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ, ਜਿਸ ਕਰਕੇ ਪੰਜਾਬ ’ਚ ਸਥਿਤੀ ਚਿੰਤਾਜਨਕ  ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੰਗੀਆਂ ਸਿਹਤ ਸਹੂਲਤਾਂ ਦੇਣਾ ਤਾਂ ਦੂਰ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਕੇਵਲ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਟੀਕਾ ਲਾਉਣ ਵਿੱਚ ਵੀ ਅਸਫਲ ਰਹੀ ਹੈ।

ਉੱਡਦੇ ਜਹਾਜ਼ ਚੋਂ ਥੱਲੇ ਡਿੱਗੇ ਯਾਤਰੀ || D5 Channel Punjabi

ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਮੀਤ ਹੇਅਰ ਅਤੇ ਡਾ. ਰਵਜੋਤ ਨੇ ਦੋਸ਼ ਲਾਇਆ ਕਿ ਸਿਹਤ ਮੰਤਰੀ ਤਾਂ ਘੋਟਾਲੇ ਕਰਨ ਅਤੇ ਜ਼ਮੀਨਾਂ ’ਤੇ ਕਬਜ਼ੇ ਕਰਨ ਲੱਗੇ ਹੋਏ ਹਨ, ਉਨ੍ਹਾਂ ਨੂੰ ਆਮ ਲੋਕਾਂ ਅਤੇ ਸਿਹਤ ਵਿਭਾਗ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਡੇ ਬੈਨਰ ਲਗਾ ਕੇ ਅਤੇ ਟੀਵੀ ਅਤੇ ਰੇਡੀਓ ਰਾਹੀਂ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਲੋਕ ਟੀਕਾ ਲਾਉਣ ਲਈ ਪ੍ਰੇਸ਼ਾਨ ਹੋ ਰਹੇ ਸਨ ।‘ਆਪ’ ਆਗੂਆਂ ਨੇ ਕਿਹਾ ਕਿ ਪ੍ਰਾਪਤ ਅੰਕੜਿਆਂ ਅਨੁਸਾਰ ਪੰਜਾਬ ’ਚ ਕੇਵਲ 25 ਲੱਖ 8 ਹਜ਼ਾਰ 843 ਵਿਅਕਤੀਆਂ ਨੂੰ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਮਿਲੀਆਂ ਹਨ, ਜੋ ਸੂਬੇ ਦੀ ਕੁੱਲ ਆਬਾਦੀ ਬਾਰ੍ਹਵਾਂ ਹਿੱਸਾ ਬਣਦਾ ਹੈ। ਜਦੋਂ ਕਿ ਪਹਿਲੀ ਖ਼ੁਰਾਕ ਲੈਣ ਵਾਲਿਆਂ ਦੀ ਗਿਣਤੀ 85 ਲੱਖ 86 ਹਜ਼ਾਰ 411 ਸੀ, ਜੋ ਕੁੱਲ ਆਬਾਦੀ ਦੇ ਇੱਕ ਤਿਹਾਈ ਤੋਂ ਵੀ ਘੱਟ ਹੈ।

ਬੀਜੇਪੀ ਦੇ ਦਫਤਰ ‘ਚ ਵੜ੍ਹਗੇ ਕਿਸਾਨ, ਪ੍ਰਧਾਨ ਨੂੰ ਪਾਤੀਆਂ ਭਾਜੜਾਂ || D5 Channel Punjabi

ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਇਸ ਸਥਿਤੀ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜ਼ਰੂਰੀ ਪ੍ਰਬੰਧ ਕਰਨ ਵਿੱਚ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ਼ਤਿਹਾਰਾਂ ਅਤੇ ‘ਮਿਸ਼ਨ ਫਤਿਹ’ ‘ਤੇ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਬਰਬਾਦ ਕੀਤੇ ਹਨ, ਜਦੋਂ ਕਿ ਸਰਕਾਰ ਕੋਰੋਨਾ ਵਾਇਰਸ ਵਿਰੁੱਧ ਲੜਾਈ ਅਤੇ ਟੀਕਾਕਰਨ ਮੁਹਿੰਮ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ‘ਤੇ ਰਾਜ ਅਤੇ ਕੇਂਦਰ ਸਰਕਾਰ ਦੀ ਅਯੋਗਤਾ ਹੈ , ਜਿਸ ਕਰਕੇ ਪੰਜਾਬ ਦੇ ਲੋਕ ਪਰੇਸ਼ਾਨ ਹੋ ਰਹੇ ਹਨ।ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਸਰਕਾਰ ਟੀਕਾਕਰਨ ਲਈ ਪ੍ਰਚਾਰ ਜ਼ੋਰ ਸ਼ੋਰ ਨਾਲ ਕਰ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਖ -ਵੱਖ ਥਾਵਾਂ ‘ਤੇ ਟੀਕਿਆਂ ਨੂੰ ਲੈ ਕੇ ਹਮਲੇ ਅਤੇ ਲੜਾਈਆਂ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ।

ਕੈਪਟਨ ਦੇ ਸ਼ਹਿਰ ‘ਚ ਭਾਜਪਾ ਤੇ ਪੁਲਿਸ ਆਹਮੋ-ਸਾਹਮਣੇ, ਮਾਹੌਲ ਹੋਇਆ ਗਰਮ D5 Channel Punjabi

ਉਨ੍ਹਾਂ ਕਿਹਾ ਕਿ ਟੀਕਾਕਰਨ ਲਈ ਵੱਖ -ਵੱਖ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ‘ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਉਨ੍ਹਾਂ ਲਈ ਕੋਵਿਡ ਦੇ ਜੋਖ਼ਮ ਨੂੰ ਹੋਰ ਵਧਾ ਰਹੀਆਂ ਹਨ ਅਤੇ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਚੁਟਕੀ ਲੈਂਦਿਆਂ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਸਰਕਾਰ ਵੈਕਸੀਨ ਦੀ ਘਾਟ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ‘ਆਪ’ ਨੇਤਾ ਨੇ ਕਿਹਾ ਕਿ ਆਪਸੀ ਲੜਾਈ ਚੱਲਦਿਆਂ ਕਾਂਗਰਸ ਸਰਕਾਰ ਨੇ ਪੰਜਾਬ ਦੇ ਸਾਰੇ ਅਹਿਮ ਮੁੱਦਿਆਂ ਨੂੰ ਭੁੱਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਜਿੰਨੇ ਗੇੜੇ ਦਿੱਲੀ ਕਾਂਗਰਸ ਦਰਬਾਰ ’ਚ ਕੁਰਸੀ ਬਚਾਉਣ ਲਈ ਲਾਏ ਹਨ, ਜੇ ਐਨੇ ਗੇੜੇ ਵੈਕਸੀਨ ਲਈ ਲਾਏ ਹੁੰਦੇ ਤਾਂ ਪੰਜਾਬ ਵਿੱਚ ਟੀਕਾਕਰਨ ਮੁਹਿੰਮ ਫ਼ੇਲ੍ਹ ਨਾ ਹੁੰਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button