ਫ਼ਤਹਿਗੜ੍ਹ ਸਾਹਿਬ, 12 ਜਨਵਰੀ:
ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਗਣਤੰਤਰ ਦਿਵਸ ਖੇਡ ਸਟੇਡੀਅਮ ਸਰਹਿੰਦ ਵਿਖੇ ਸਾਦਗੀ ਨਾਲ ਮਨਾਇਆ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
BIG NEWSਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਕੇਂਦਰ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ!ਦਿੱਲੀ ਪੁਲਿਸ ਨੂੰ ਦਿੱਤੇ ਆਰਡਰ?
ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੌਰਾਨ ਨਾ ਮਾਰਚ ਪਾਸਟ ਹੋਵੇਗਾ , ਨਾ ਹੀ ਸੱਭਿਆਚਾਰਕ ਪ੍ਰੋਗਰਾਮ ਤੇ ਨਾ ਹੀ ਝਾਕੀਆਂ ਹੋਣਗੀਆਂ । ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਇਸ ਜਿ਼ਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਵੇਖਣ ਲਈ ਸਟੇਡੀਅਮ ਆਉਣ ਦੀ ਥਾਂ ਆਪਣੇ ਘਰਾਂ ਵਿੱਚ ਹੀ ਟੀ.ਵੀ. ਰਾਹੀਂ ਸਮਾਗਮ ਦਾ ਪ੍ਰਸਾਰਨ ਦੇਖਣ ਨੂੰ ਤਰਜੀਹ ਦੇਣ।
ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਟੇਜ ਦੀ ਸਜਾਵਟ, ਗਰਾਊਂਡ ਦੀ ਸਾਫ਼-ਸਫ਼ਾਈ, ਸੈਨੇਟਾਈਜ਼ੇਸ਼ਨ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈੱਸ ਸਿਸਟਮ, ਰਿਕਵਰੀ ਵੈਨ, ਫਾਇਰ ਟੈਂਡਰ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ, ਬੈਠਣ ਦੇ ਪ੍ਰਬੰਧਾਂ ਆਦਿ ਸਬੰਧੀ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ, ਪਾਰਕਿੰਗ ਅਤੇ ਸੁਚਾਰੂ ਆਵਾਜਾਈ ਦੇ ਪੁਖਤ ਇੰਤਜ਼ਾਮ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਯਕੀਨੀ ਬਣਾਈ ਜਾਵੇਗੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ, ਐਸ.ਪੀ. (ਹੈੱਚ) ਸ. ਹਰਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਜਸਪ੍ਰੀਤ ਸਿੰਘ, ਐਸ.ਡੀ.ਐਮ. ਡਾ. ਸੰਜੀਵ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
-NAV GILL
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.