ਕੋਲਕਾਤਾ ‘ਚ ਮਹਿਲਾ ਡਾਕਟਰ ਦੇ ਕਤਲ ਮਾਮਲੇ ‘ਚ CBI ਨੇ ਸਨਸਨੀਖੇਜ਼ ਦਾਅਵਾ ਕੀਤਾ ਹੈ। ਸੀਬੀਆਈ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੁਲਿਸ ਸਟੇਸ਼ਨ ਵਿੱਚ ਸਬੂਤ ਬਦਲੇ ਗਏ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ‘ਤੇ ਲੇਡੀ ਡਾਕਟਰ ਦੇ ਕਤਲ ਦੇ ਮਾਮਲੇ ‘ਚ ਸਬੂਤਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਸੀਬੀਆਈ ਨੇ ਤਾਲਾ ਥਾਣੇ ਦੇ ਤਤਕਾਲੀ ਓਸੀ ਅਭਿਜੀਤ ਮੰਡਲ ਨੂੰ ਗ੍ਰਿਫ਼ਤਾਰ ਕੀਤਾ ਸੀ, ਇਸ ਵਾਰ ਉਸ ਖ਼ਿਲਾਫ਼ ਤਾਲਾ ਥਾਣੇ ਵਿੱਚ ਵੱਡੀ ਸ਼ਿਕਾਇਤ ਆਈ ਹੈ। ਦੋਸ਼ ਹੈ ਕਿ ਥਾਣੇ ਦੇ ਅੰਦਰ ਸਬੂਤ ਬਦਲੇ ਗਏ ਅਤੇ ਝੂਠਾ ਰਿਕਾਰਡ ਬਣਾਇਆ ਗਿਆ। ਕੇਂਦਰੀ ਜਾਂਚ ਏਜੰਸੀ ਨੇ ਬੁੱਧਵਾਰ ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ ਹੈ,
ਮਹਿਲਾ ਡਾਕਟਰ ਦੀ ਲਾਸ਼ 9 ਅਗਸਤ ਨੂੰ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਮਿਲੀ ਸੀ। ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਸਿਵਲ ਵਲੰਟੀਅਰ ਸੰਜੇ ਰਾਏ ਨੂੰ ਸਰੀਰਕ ਸ਼ੋਸ਼ਣ ਦੇ ਦੋਸ਼ ‘ਚ ਗ੍ਰਿਫਤਾਰ ਕਰ ਲਿਆ ਗਿਆ। ਬਾਅਦ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਤਾਲਾ ਥਾਣੇ ਦੇ ਸਾਬਕਾ ਓਸੀ ਅਭਿਜੀਤ ਮੰਡਲ ਨੂੰ ਵੀ ਇਸ ਮਾਮਲੇ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.