PunjabPunjabTop News

ਖਨੌਰੀ ਬਾਰਡਰ ਤੇ ਇਕੱਠੇ ਹੋ ਕਿਸਾਨ ਅੱਜ ਮੀਟਿੰਗ ਕਰ ਕਰਨਗੇ ਅਗਲੀ ਰਣਨੀਤੀ ਦਾ ਐਲਾਨ

ਕਿਸਾਨੀ ਮੰਗਾਂ ਲਈ ਦੋ ਵਾਰ ਸ਼ੰਭੂ ਤੋਂ ਦਿੱਲੀ ਕੂਚ ਦੀ ਕੋਸ਼ਿਸ਼ ਕਰ ਚੁੱਕੇ ਕਿਸਾਨਾਂ ਨੇ ਸੋਮਵਾਰ ਨੂੰ ਕੋਈ ਜਥਾ ਦਿੱਲੀ ਕੂਚ ਲਈ ਨਹੀਂ ਤੋਰਿਆ। ਭਾਰਤੀ ਕਿਸਾਨ ਯੂਨੀਅਨ (ਗ਼ੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੰਗਲਵਾਰ ਨੂੰ ਵੀ ਕੋਈ ਜਥਾ ਦਿੱਲੀ ਕੂਚ ਲਈ ਨਹੀਂ ਜਾਵੇਗਾ।ਸ਼ੰਭੂ ਬੈਰੀਅਰ ’ਤੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਐਤਵਾਰ ਨੂੰ ਰਾਜਪੁਰਾ ਵਿਖੇ ਅੰਬਾਲਾ ਦੇ ਉੱਚ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ’ਚ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੀ ਹਰਿਆਣਾ ਸਰਕਾਰ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੰਦਿਆਂ ਦੋ ਦਿਨਾਂ ਦਾ ਸਮਾਂ ਮੰਗਿਆ ਸੀ। ਕਿਸਾਨ ਆਗੂਆਂ ਨੇ ਸਲਾਹ ਮਸ਼ਵਰਾ ਕਰ ਕੇ ਹਰਿਆਣਾ ਪ੍ਰਸ਼ਾਸਨ ਨੂੰ ਦੋ ਦਿਨ ਦਾ ਸਮਾਂ ਦੇ ਦਿੱਤਾ। ਪੰਧੇਰ ਨੇ ਕਿਹਾ ਕਿ ਇਸ ਲਈ 10 ਦਸੰਬਰ ਸ਼ਾਮ ਤੱਕ ਉਹ ਹਰਿਆਣਾ ਪ੍ਰਸ਼ਾਸ਼ਨ ਵੱਲੋਂ ਗੱਲਬਾਤ ਦੇ ਸੱਦੇ ਦੀ ਉਡੀਕ ਕਰਨਗੇ। ਇਸ ਤੋਂ ਬਾਅਦ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਕਰ ਅਗਲੀ ਰਣਨੀਤੀ ਦੀ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਕਿਸਾਨ ਮੰਗਲਵਾਰ ਨੂੰ ਖਨੌਰੀ ’ਚ ਇਕੱਠੇ ਹੋਣਗੇ ਤੇ ਉੱਥੇ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button