ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ
ਭਾਰਤ ਨੇ ਪਾਕਿਸਤਾਨ ਨੂੰ ਫ਼ਾਈਨਲ ਵਿੱਚ 2-1 ਨਾਲ ਹਰਾ ਕੇ ਚੌਥੀ ਵਾਰ ਜਿੱਤਿਆ ਖਿਤਾਬ
ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਬਣਿਆ ਸੈਕੰਡ ਟਾਪ ਸਕੋਰਰ
ਚੰਡੀਗੜ੍ਹ : ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ ਜਿੱਤਣ ਵਾਲਾ ਮੁਲਕ ਬਣ ਗਿਆ। ਇਸ ਤੋਂ ਪਹਿਲਾਂ ਭਾਰਤ ਨੇ 2015, 2008 ਤੇ 2004 ਵਿੱਚ ਜੂਨੀਅਰ ਏਸ਼ੀਆ ਕੱਪ ਜਿੱਤਿਆ ਸੀ।
Raja Warring ਦੀ ਕਾਂਗਰਸੀ MLA ਨਾਲ ਖੜਕੀ, Punjab Congress ਮੁੜ ਮਚਿਆ ਘਮਸਾਣ! | D5 Channel Punjabi
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖਿਤਾਬੀ ਜਿੱਤ ਉਤੇ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਦਬਾਦ ਦਿੰਦਿਆਂ ਆਖਿਆ ਕਿ ਮੁੰਡਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ। ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿੱਚ ਭਾਰਤੀ ਟੀਮ ਦੀ ਇਸ ਜਿੱਤ ਤੋਂ ਸਪੱਸ਼ਟ ਹੈ ਕਿ ਭਾਰਤ ਦਾ ਹਾਕੀ ਵਿੱਚ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਸਲਾਹੁਣਯੋਗ ਰਿਹਾ। ਮੀਤ ਹੇਅਰ ਨੇ ਭਾਰਤੀ ਟੀਮ ਨੂੰ ਇਸ ਸਾਲ ਦਸੰਬਰ ਮਹੀਨੇ ਕੁਆਲਾ ਲੰਪਰ ਵਿਖੇ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ ਚੰਗਾ ਪ੍ਰਦਰਸ਼ਨ ਕਰੇਗੀ।
Navjot Sidhu – Bikram Majithia ਦੀ ਜੱਫ਼ੀ, ‘AAP’ ਦਾ ਸਿਆਸੀ ਵਾਰ! | D5 Channel Punjabi | Malwinder Kang
ਜ਼ਿਕਰਯੋਗ ਹੈ ਕਿ ਸਾਲਾਹ ਵਿਖੇ ਖੇਡੇ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਟੀਮ ਗਰੁੱਪ ਸਟੇਜ ਵਿੱਚ ਚਾਰ ਮੈਚਾਂ ਵਿੱਚ 10 ਅੰਕਾਂ ਨਾਲ ਪੂਲ ਏ ਵਿੱਚ ਪਹਿਲੇ ਸਥਾਨ ਉਤੇ ਰਹੀ। ਸੈਮੀ ਫ਼ਾਈਨਲ ਮੈਚ ਵਿੱਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ। ਫ਼ਾਈਨਲ ਵਿੱਚ ਪਾਕਿਸਤਾਨ ਖਿਲਾਫ਼ 2-1 ਦੀ ਜਿੱਤ ਹਾਸਲ ਕੀਤੀ। ਭਾਰਤ ਵੱਲੋਂ ਅੰਗਦ ਸਿੰਘ ਨੇ 13ਵੇਂ ਤੇ ਅਰਾਏਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿੱਚ ਫੀਲਡ ਗੋਲ ਕੀਤੇ। ਟੂਰਨਾਮੈਂਟ ਵਿੱਚ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਸੈਕੰਡ ਟਾਪ ਸਕੋਰਰ ਰਿਹਾ। ਭਾਰਤ ਦਾ ਗੋਲ ਕੀਪਰ ਐਚ.ਐਸ.ਮੋਹਿਤ ਟੂਰਨਾਮੈਂਟ ਦਾ ਸਰਵੋਤਮ ਗੋਲਚੀ ਐਲਾਨਿਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.