Press ReleasePunjabTop News
ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ
ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਚੰਡੀਗੜ੍ਹ: ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।
ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.