ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਡਾ. ਗੋਸਲ ਦੀ ਪੀਏਯੂ-ਵੀਸੀ ਵਜੋਂ ਨਿਯੁਕਤੀ ਦਾ ਬਚਾਅ; ਕਿਹਾ, ਨਿਯਮਾਂ ਅਨੁਸਾਰ ਹੋਈ ਨਿਯੁਕਤੀ
ਕਿਹਾ, ਪੰਜਾਬ ਦੇ ਰਾਜਪਾਲ ਨੇ ਭਾਜਪਾ ਹੈੱਡਕੁਆਰਟਰ ਦਿੱਲੀ ਤੋਂ ਆਇਆ ਸੰਦੇਸ਼ ਪੰਜਾਬ ਸਰਕਾਰ ਨੂੰ ਕੀਤਾ ਜਾਰੀ
ਪੰਜਾਬ ਦੇ ਰਾਜਪਾਲ ਸੂਬਾਵਾਸੀਆਂ ਤੋਂ ਮੰਗਣ ਮੁਆਫੀ, ‘ਆਪ’ ਸਰਕਾਰ ਦੇ ਕੰਮਕਾਜ ‘ਚ ਪੈਦਾ ਕਰ ਰਹੇ ਹਨ ਬੇਲੋੜਾ ਅੜਿੱਕਾ: ਧਾਲੀਵਾਲ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਯੂਜੀਸੀ ਦੇ ਦਾਇਰੇ ਵਿੱਚ ਨਹੀਂ ਆਉਂਦੀ: ਖੇਤੀਬਾੜੀ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ‘ਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਬੇਲੋੜਾ ਦਖਲ ਦੇਣ ਦਾ ਦੋਸ਼ ਲਗਾਉਂਦੇ ਹੋਏ ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਵਾਈਸ-ਚਾਂਸਲਰ ਵਜੋਂ ਨਿਯੁਕਤੀ ਦਾ ਬਚਾਅ ਕੀਤਾ ਗਿਆ। ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਵੱਲੋਂ ਪੀਏਯੂ ਵੀਸੀ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੇ ਹੁਕਮਾਂ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੰਦਿਆਂ ਕਿਹਾ ਕਿ ਵੀਸੀ ਦੀ ਨਿਯੁਕਤੀ ਮੌਕੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ।
PM ਮੋਦੀ ‘ਤੇ ਹਮਲੇ ਦੀ ਸਾਜਿਸ਼, ਅਲਰਟ ਜਾਰੀ, ਗੈਂਗਸਟਰ ਮੀਤਾ ਦੇ ਸੱਚ ਨੇ ਉਡਾਏ ਹੋਸ਼, ਕਿਸਾਨਾਂ ਲਈ ਆਈ ਵੱਡੀ ਖੁਸ਼ਖ਼ਬਰੀ |
ਉਨ੍ਹਾਂ ਰਾਜਪਾਲ ‘ਤੇ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਰਾਜਪਾਲ ਗੈਰ-ਸੰਵਿਧਾਨਕ ਕਾਰਵਾਈ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਪੱਤਰ ਅਸਲ ‘ਚ ਦਿੱਲੀ ਭਾਜਪਾ ਹੈੱਡਕੁਆਰਟਰ ‘ਚ ਤਿਆਰ ਹੋਇਆ ਹੈ।
ਉਨ੍ਹਾਂ ਰਾਜਪਾਲ ਨੂੰ ਇਸ ਗੈਰ-ਸੰਵਿਧਾਨਕ ਕਾਰਵਾਈ ਲਈ ਤੁਰੰਤ ਪੰਜਾਬੀਆਂ ਤੋਂ ਮੁਆਫੀ ਮੰਗਣ ਦੀ ਸਲਾਹ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਆਪਣੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਗ਼ੈਰ-ਕਾਨੂੰਨੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕਰੇਗੀ।
ਗੈਂਗਸਟਰਾਂ ‘ਤੇ ਐੱਨ.ਆਈ.ਏ ਦੀ ਵੱਡੀ ਕਾਰਵਾਈ, ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਤੋਹਫਾ
ਧਾਲੀਵਾਲ ਨੇ ਕਿਹਾ ਕਿ ਰਾਜਪਾਲ ਨੇ ਸਰਕਾਰ ਨੂੰ ਲਿਖੇ ਆਪਣੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਇਹ ਨਿਯੁਕਤੀ ਯੂਜੀਸੀ ਐਕਟ ਅਨੁਸਾਰ ਨਹੀਂ ਕੀਤੀ ਗਈ। ਹਾਲਾਂਕਿ, ਪੀਏਯੂ, ਹਰਿਆਣਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਐਕਟ 1970 ਦੇ ਅਧੀਨ ਆਉਂਦੀ ਹੈ ਅਤੇ ਯੂਜੀਸੀ ਦੇ ਅਧੀਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਰਨ ਤੋਂ ਪਹਿਲਾਂ ਰਾਜਪਾਲ ਨੂੰ ਯੂਨੀਵਰਸਿਟੀ ਐਕਟ ਪੜ੍ਹ ਲੈਣਾ ਚਾਹੀਦਾ ਸੀ ਅਤੇ ਜੇਕਰ ਇਹ ‘ਗੈਰ-ਕਾਨੂੰਨੀ ਨਿਯੁਕਤੀ’ ਹੈ ਤਾਂ ਉਹ ਇਸ ਗੱਲ ਦਾ ਜਵਾਬ ਦੇਣ ਫਿਰ ਪਿਛਲੇ ਇੱਕ ਸਾਲ ਤੋਂ ਲੁਧਿਆਣਾ ਯੂਨੀਵਰਸਿਟੀ ਦੇ ਵੀਸੀ ਦੀ ਅਸਾਮੀ ਖਾਲੀ ਕਿਉਂ ਪਈ ਹੈ।
NIA Raid : ਗੈਂਗਸਟਰਾਂ ਦੇ ਵਕੀਲਾਂ ਖ਼ਿਲਾਫ਼ ਵੱਡੀ ਕਾਰਵਾਈ, ਸੁੱਤੇ ਉੱਪਰ ਵਜੀ ਰੇਡ | D5 Channel Punjabi
ਉਨ੍ਹਾਂ ਕਿਹਾ ਕਿ ਪੀਏਯੂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਾਨ ਸਰਕਾਰ ਨੇ ਪੂਰੀ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਤਿੰਨ ਨਾਵਾਂ ਦੀ ਚੋਣ ਕਰਕੇ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਨੂੰ ਭੇਜੇ ਸਨ। ਬਾਅਦ ਵਿੱਚ, ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਮੀਟਿੰਗ ਵਿੱਚ ਬੋਰਡ ਨੇ ਉਨ੍ਹਾਂ ਨਾਵਾਂ ‘ਚੋਂ ਇਹ ਨਿਯੁਕਤੀ ਕੀਤੀ। ਉਨ੍ਹਾਂ ਰਾਜਪਾਲ ਨੂੰ ਸੂਬਾ ਸਰਕਾਰ ਨੂੰ ਭੇਜੇ ਆਪਣੀ ਚਿੱਠੀ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।
Faridkot News : BJP ਪ੍ਰਧਾਨ ਨੇ ਖੜਕਾਏ ਵਿਰੋਧੀ, ਕੀਤਾ ਵੱਡਾ ਐਲਾਨ, ਖੁਸ਼ ਕੀਤੇ Punjabi | D5 Channel Punjabi
ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਤਰੀਕੇ ਨਾਲ ਸੂਬੇ ਵਿੱਚ ‘ਆਪ’ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਕਾਜ ਨੂੰ ਰੋਕਣਾ ਚਾਹੁੰਦੀ ਹੈ ਅਤੇ ਪੰਜਾਬ ਵਿੱਚ ਆਪਰੇਸ਼ਨ ਲੋਟਸ ਨੂੰ ਲਾਗੂ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਉਨ੍ਹਾਂ ਨੇ ਇਹ ਕੰਮ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਹੈ। ਧਾਲੀਵਾਲ ਅਨੁਸਾਰ “ਰਾਜਪਾਲ ਆਪਣੇ ਸੰਵਿਧਾਨਕ ਅਹੁਦੇ ਦੀ ਮਰਿਆਦਾ ਦੀ ਉਲੰਘਣਾ ਕਰ ਰਹੇ ਹਨ।” ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਹ (ਰਾਜਪਾਲ) ਰਾਜਨੀਤੀ ਕਰਨਾ ਚਾਹੁੰਦੇ ਹਨ ਤਾਂ ਗੁਜਰਾਤ ਅਤੇ ਹਿਮਾਚਲ ‘ਚ ਚੋਣਾਂ ਹਨ, ਉਨ੍ਹਾਂ ਨੂੰ ਉੱਥੇ ਚੋਣ ਲੜਨੀ ਚਾਹੀਦੀ ਹੈ।
ਬਦਲਿਆ SGPC ਪ੍ਰਧਾਨ ! ਸਾਰੇ ਵਿਵਾਦ ਖ਼ਤਮ ! Haryana ਦੇ ਸਿੱਖ ਹੋਏ ਖੁਸ਼ | D5 Channel Punjabi
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਦੋ ਵੀਸੀ ਦੇ ਅਹੁਦਿਆਂ ਲਈ ਦੋ ਸਭ ਤੋਂ ਵਧੀਆ ਯੋਗ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਪਰ ਰਾਜਪਾਲ ਵੱਲੋਂ ਦੋਵਾਂ ‘ਤੇ ਇਤਰਾਜ਼ ਕੀਤਾ ਗਿਆ, ਜਿਸ ਤੋਂ ਸਪੱਸ਼ਟ ਹੈ ਕਿ ਉਹ ਨਹੀਂ ਚਾਹੁੰਦੇ ਕਿ ‘ਆਪ’ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.