NewsBreaking NewsD5 specialPunjab

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ‘ਚ ਕੈਂਪ ਲਗਾ ਕਿਸਾਨਾਂ ਨੂੰ ਕੀਤਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ

ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਅਮਲੋਹ ਬਲਾਕ ਦੇ ਪਿੰਡ ਸ਼ਮਸਪੁਰ, ਕੁੰਭੜਾ, ਕੌਲਗੜ੍ਹ, ਬਰੌਂਗਾ ਜ਼ੇਰ ਅਤੇ ਘੁਟੀਂਡ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਣ, ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜਿਆਂ ਦੇ ਜਿਊਂਦੇ ਰਹਿਣ ਅਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਹੁੰਦੇ ਸੜਕੀ ਹਾਦਸਿਆਂ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।

🔴 LIVE 🔴ਪੁਲਿਸ ਨੇ ਭਜਾ-ਭਜਾ ਕੁੱਟੇ ਅਕਾਲੀ! | ਸ਼ੰਭੂ ਬਾਰਡਰ ‘ਤੇ ਮਾਹੌਲ ਹੋਇਆ ਗਰਮ! ||

ਕੈਂਪਾਂ ਵਿੱਚ ਏ.ਐਸ.ਆਈ. ਰਮਨਦੀਪ ਸਿੰਘ, ਏ.ਟੀ.ਐਮ. ਕਿਰਨਜੀਤ ਕੌਰ ਤੇ ਨਵਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਇਸ ਗੱਲ ਲਈ ਵੀ ਜਾਗਰੂਕ ਕੀਤਾ ਗਿਆ ਕਿ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਇਕੱਲੇ ਕਿਸਾਨ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਖਰੀਦਣ ਲਈ ਵੀ ਪ੍ਰੇਰਤ ਕੀਤਾ ਤਾਂ ਜੋ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਗਿਆ ਕਿ ਉਹ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾ ਸਕਦੇ ਹਨ ਜਾਂ ਕੰਬਾਇਨ ਪਿੱਛੇ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਉਸ ਦੀ ਵਰਤੋਂ ਉਪਰੰਤ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।

ਲਓ ਫੇਰ ਪਹੁੰਚ ਗਏ ਸ਼ੰਭੂ ਬਾਰਡਰ ‘ਤੇ ਕਿਸਾਨ, ਤੜਕੇ-ਤੜਕੇ ਖੋਲ੍ਹਤੀ ਮੋਦੀ ਦੀ ਨੀਂਦ!

ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਮਲਚ ਦੇ ਤੌਰ ‘ਤੇ ਵਰਤ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਪਰਾਲੀ ਜਮੀਨ ਵਿੱਚ ਰਲਾਉਣ ਨਾਲ ਜ਼ਮੀਨ ਦੇ ਲਘੂ ਤੱਤ ਬਰਕਰਾਰ ਰਹਿੰਦੇ ਹਨ। ਜ਼ਮੀਨ ਵਿੱਚ ਆਰਗੈਨਿਕ ਮਾਦੇ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਜ਼ਮੀਨ ਦੀ ਪਾਣੀ ਜਜਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਵੀ ਬਰਕਰਾਰ ਰਹਿੰਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button