ਖੰਨਾ ਦੇ ਸ਼ਿਵਪੁਰੀ ਮੰਦਰ ‘ਚ 15 ਅਗਸਤ ਨੂੰ ਸਵੇਰੇ 3.30 ਵਜੇ ਦੇ ਕਰੀਬ ਸ਼ਿਵਲਿੰਗ ਚੋਰੀ ਕਰਨ ਅਤੇ ਖੰਡਤ ਦੀ ਘਟਨਾ ‘ਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਅੰਤਰਰਾਜੀ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪੂਰੇ ਭਾਰਤ ਵਿੱਚ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ।
https://x.com/DGPPunjabPolice/status/1826500636831350843?ref_src=twsrc%5Etfw%7Ctwcamp%5Etweetembed%7Ctwterm%5E1826500636831350843%7Ctwgr%5E727130f12b1ee73fdf4e3f82b1357c9a19e2743d%7Ctwcon%5Es1_&ref_url=https%3A%2F%2Ftv9punjabi.com%2Fcrime%2Fkhanna-shivling-stolen-and-khandit-case-four-arrested-dgp-punjab-know-details-in-punjabi-2105931
ਪੰਜਾਬ, ਚੰਡੀਗੜ੍ਹ, ਉਤਰਾਖੰਡ ਅਤੇ ਲਖਨਊ ਪੁਲਿਸ ਨੇ ਵੀ ਇਸ ਆਪਰੇਸ਼ਨ ਵਿੱਚ ਸਹਿਯੋਗ ਕੀਤਾ। ਇੱਕ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ਉਸ ਨੇ ਤਾਮਿਲਨਾਡੂ ਅਤੇ ਤੇਲੰਗਾਨਾ ਵਿੱਚ ਵੱਡੀ ਵਾਰਦਾਤਾਂ ਕਰਨ ਦੀ ਯੋਜਨਾ ਬਣਾਈ ਸੀ।
ਇਹ ਗਰੋਹ ਕਈ ਸਾਲਾਂ ਤੋਂ ਚੋਰੀਆਂ ਕਰ ਰਿਹਾ ਸੀ। ਸਿਰਫ਼ ਧਾਰਮਿਕ ਸਥਾਨ ਹੀ ਉਨ੍ਹਾਂ ਦਾ ਨਿਸ਼ਾਨਾ ਬਣਦੇ ਹਨ। ਇਹ ਗੈਂਗ ਗੁਰਦੁਆਰਾ ਸਾਹਿਬ ਜਾਂ ਮੰਦਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਇੱਕ ਜਾਂ ਦੋ ਦਿਨ ਪਹਿਲਾਂ ਰੇਕੀ ਕਰਦੇ ਹਨ। ਮੱਥਾ ਟੇਕਣ ਜਾਂਦੇ ਹਨ ਅਤੇ ਫਿਰ ਰਾਤ ਨੂੰ ਮੌਕਾ ਮਿਲਣ ‘ਤੇ ਚੋਰੀ ਕਰਦੇ ਹਨ। ਪਤਾ ਲੱਗਾ ਹੈ ਕਿ ਗਿਰੋਹ ਦੇ ਮੈਂਬਰਾਂ ਨੇ ਚੰਡੀਗੜ੍ਹ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵੀ ਚੋਰੀ ਕੀਤੀ।
ਸੂਤਰਾਂ ਮੁਤਾਬਕ ਫੜੇ ਗਏ ਮੁਲਜ਼ਮ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਸਰਗਰਮ ਸਨ। 13 ਜਾਂ 14 ਅਗਸਤ ਨੂੰ ਖੰਨਾ ਆਏ ਸਨ। ਇੱਕ ਦਿਨ ਪਹਿਲਾਂ ਇੱਕ ਮੁਲਜ਼ਮ ਨੇ ਮੰਦਰ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਅੰਦਰੋਂ ਰੇਕੀ ਕੀਤੀ। ਬਾਕੀਆਂ ਨੇ ਬਾਹਰੋਂ ਰੇਕੀ ਕੀਤੀ। ਮੁਲਜ਼ਮਾਂ ਨੇ 15 ਅਗਸਤ ਦੀ ਸਵੇਰ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦਾ ਮਕਸਦ ਸਿਰਫ਼ ਮੰਦਰ ਵਿੱਚ ਚੋਰੀ ਕਰਨਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.