PunjabPunjabTop News

ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ :- ਜਥੇਦਾਰ ਗੜਗੱਜ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਦਿਨ ਐੱਸ. ਜੀ. ਪੀ. ਸੀ. ਵੱਲੋਂ ਗਿਆਨੀ ਰਘਬੀਰ ਸਿੰਘ ‘ਤੇ ਸੁਣਾਏ ਫ਼ੈਸਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ SGPC ਦਾ ਮਸਲਾ ਹੈ ਅਤੇ ਜੋ ਵੀ ਕੀਤਾ ਹੈ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਦੁਨੀਆ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਖ਼ਾਸ ਕਰਕੇ ਗੁਰਦਾਸਪੁਰ ਦੀ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਤੰਤਰ ‘ਚ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ ਅਤੇ ਜੇਕਰ ਕੋਈ ਅਪਰਾਧ ਕਰਦਾ ਹੈ ਤਾਂ ਉਸ ਨੂੰ ਸਜ਼ਾ ਦੇਣ ਦਾ ਅਧਿਕਾਰ ਸਿਰਫ਼ ਅਦਾਲਤਾਂ ਕੋਲ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਪੁਲਸ ਨੂੰ ਲੋੜ ਤੋਂ ਵੱਧ ਤਾਕਤਾਂ ਮਿਲ ਜਾਂਦੀਆਂ ਹਨ ਅਤੇ ਉਹ ਖ਼ੁਦ ਹੀ ਫ਼ੈਸਲੇ ਕਰਨ ਲੱਗਦੀ ਹੈ ਤਾਂ ਆਮ ਲੋਕਾਂ ਦੀ ਜ਼ਿੰਦਗੀ ਸੁਖਾਲੀ ਨਹੀਂ ਰਹਿੰਦੀ। ਉਨ੍ਹਾਂ ਨੇ ਗੁਰਦਾਸਪੁਰ ਘਟਨਾ ਦੀ ਨਿਰਪੱਖ ਅਤੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ।  ਇਸ ਦੇ ਨਾਲ ਹੀ ਬੀਤੇ ਦਿਨ ਐੱਸ. ਜੀ. ਪੀ. ਸੀ. ਵੱਲੋਂ ਗਿਆਨੀ ਰਘਬੀਰ ਸਿੰਘ ‘ਤੇ ਸੁਣਾਏ ਫ਼ੈਸਲੇ ਬਾਰੇ ਬੋਲਦੇ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਐੱਸ. ਜੀ. ਪੀ. ਸੀ. ਦਾ ਮਸਲਾ ਹੈ ਅਤੇ ਜੋ ਵੀ ਕੀਤਾ ਹੈ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਦੁਨੀਆ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਸਬੂਤਾਂ ਦੇ ਦੋ ਬੈਗਾਂ ਬਾਰੇ ਪੁੱਛੇ ਜਾਣ ‘ਤੇ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਵਿੱਚ ਕੋਈ ਖ਼ਾਸ ਸਬੂਤ ਨਹੀਂ ਹਨ। ਉਨ੍ਹਾਂ ਮੁਤਾਬਕ ਇਹ ਮਹਿਜ਼ ਆਮ ਦਸਤਾਵੇਜ਼ ਹਨ ਜਿਵੇਂ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਜਾਂ ਹੋਰ ਅਦਾਰਿਆਂ ਨੂੰ ਜਾਰੀ ਕੀਤੇ ਫੰਡਾਂ ਦੇ ਮਤੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ‘ਚ ਕੁਝ ਗੰਭੀਰ ਹੁੰਦਾ ਤਾਂ ਉਹ ਕਮੇਟੀ ਜ਼ਰੂਰ ਬਣਾਉਂਦੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button