PunjabPunjabTop News

ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ :- ਜਥੇਦਾਰ ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਹਨਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ।ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ।2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ।

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋ ਜਾਂਚ ਕਮੇਟੀ ਬਿਠਾਉਣ ਵੇਲੇ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button