PunjabPunjabTop News

ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜੇਗਾ ਦੀਪ ਸਿੱਧੂ ਦਾ ਭਰਾ ਮਨਦੀਪ ਸਿੰਘ

ਵਾਰਿਸ ਪੰਜਾਬ ਦੇ ਸੰਸਥਾਪਕ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ  ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੇ ਦੌਰੇ ਦੌਰਾਨ ਮਨਦੀਪ ਸਿੱਧੂ ਨਾਲ ਮੁਲਾਕਾਤ ਕੀਤੀ।ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੇ ਗਿੱਦੜਬਾਹਾ ਆਉਣ ਦੇ ਦੋ ਮਕਸਦ ਸਨ। ਇਕ ਤਾਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿਤਾਇਆ। ਦੂਜਾ ਮਨਦੀਪ ਸਿੰਘ ਸਿੱਧੂ ਨੂੰ ਸਾਰਿਆਂ ਨਾਲ ਜਾਣੂ ਕਰਵਾਉਣਾ ਸੀ। ਜ਼ਿਮਨੀ ਚੋਣਾਂ ‘ਚ ਗਿੱਦੜਬਾਹਾ ਤੋਂ ਮਨਦੀਪ ਸਿੰਘ ਸਿੱਧੂ ਉਮੀਦਵਾਰ ਹੋਣਗੇ। ਇਸ ਦੇ ਨਾਲ ਹੀ ਜਿਸ ਫਰਕ ਨਾਲ ਤੁਸੀਂ ਮੈਨੂੰ ਜਿਤਾਇਆ ਸੀ, ਉਸੇ ਫਰਕ ਨਾਲ ਮਨਦੀਪ ਸਿੱਧੂ ਨੂੰ ਜਿਤਾਉਣਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button