ਅਹਿਮਦਾਬਾਦ : ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਵੱਡੇ-ਵੱਡੇ ਦਾਅਵੇ ਕਰ ਰਹੀ ਆਮ ਆਦਮੀ ਪਾਰਟੀ ਨੂੰ ਵੋਟਿੰਗ ਤੋਂ ਪਹਿਲਾਂ ਹੀ ਕਰਾਰਾ ਝਟਕਾ ਲੱਗਾ ਹੈ। ਕੱਛ ਜ਼ਿਲ੍ਹੇ ਦੀ ਅਬਦਾਸਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਸੰਤ ਵਲਜੀਭਾਈ ਖੇਤਾਨੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਖੇਤਾਨੀ ਨੇ ਐਤਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਜਨਤਾ ਨੂੰ ਭਾਜਪਾ ਉਮੀਦਵਾਰ ਪ੍ਰਦਿਊਮਨ ਸਿੰਘ ਜਡੇਜਾ ਨੂੰ ਜਿਤਾਉਣ ਦੀ ਅਪੀਲ ਕੀਤੀ।
ਮੁੁੱਖ ਮੰਤਰੀ ਮਾਨ ਦੀ ਫੋਟੋ ਵਾਇਰਲ, ਛਿੜੀ ਨਵੀਂ ਚਰਚਾ, ਹੁਣ ਕੀ ਕਰੂ ਸਰਕਾਰ ?
ਗੁਜਰਾਤ ਦੀ 182 ਮੈਂਬਰੀ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ 1 ਅਤੇ 5 ਦਸੰਬਰ ਨੂੰ ਵੋਟਿੰਗ ਹੋਵੇਗੀ। ਪਹਿਲੇ ਪੜਾਅ ਵਿੱਚ ਕੱਛ ਵਿੱਚ ਮਤਦਾਨ ਹੋਵੇਗਾ। ਕੱਛ ਵਿੱਚ 6 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅਬਦਾਸਾ, ਭੁਜ ਅਤੇ ਰਾਪਰ ਤੋਂ ਇਲਾਵਾ ਮਾਂਡਵੀ, ਅੰਜਾਰ ਅਤੇ ਗਾਂਧੀਧਾਮ ਸ਼ਾਮਲ ਹਨ। ਭਾਜਪਾ ਨੇ 2017 ਵਿੱਚ 4 ਸੀਟਾਂ ਜਿੱਤੀਆਂ ਸਨ, ਜਦੋਂ ਕਿ ਰਾਪੜ ਅਤੇ ਅਬਦਾਸਾ ਵਿੱਚ ਕਾਂਗਰਸ ਨੇ ਜਿੱਤ ਪ੍ਰਾਪਤ ਕੀਤੀ ਸੀ, ਪਰ ਅਬਦਾਸਾ ਤੋਂ ਵਿਧਾਇਕ ਨੇ 2020 ਵਿੱਚ ਪਾਰਟੀ ਛੱਡ ਦਿੱਤੀ ਅਤੇ ਬਾਅਦ ਵਿੱਚ ਭਾਜਪਾ ਦੀ ਟਿਕਟ ‘ਤੇ ਚੋਣ ਜਿੱਤੀ। ਆਮ ਆਦਮੀ ਪਾਰਟੀ (ਆਪ) ਨੇ ਕੱਛ ਦੀਆਂ ਸਾਰੀਆਂ 6 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ, ਜਿਨ੍ਹਾਂ ‘ਚ ਅਬਦਾਸਾ ਉਮੀਦਵਾਰ ਭਾਜਪਾ ‘ਚ ਚਲੇ ਗਏ।
Amritpal Singh ਦਾ ਸਾਥ ਦੇਣ ਪਿਆ ਮਹਿੰਗਾ, ਸਾਬਕਾ Congress ਪ੍ਰਧਾਨ ‘ਤੇ ਕਾਰਵਾਈ || D5 Channel Punjabi
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਲਿਖਤੀ ਤੌਰ ‘ਤੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਗੁਜਰਾਤ ‘ਚ ਸਰਕਾਰ ਬਣਾਏਗੀ। ਸੂਰਤ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀਆਂ ਭਵਿੱਖਬਾਣੀਆਂ ਸੱਚ ਹੋ ਗਈਆਂ ਹਨ ਅਤੇ ਗੁਜਰਾਤ ਵਿੱਚ ਵੀ ਅਜਿਹਾ ਹੀ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.