
ਮਹਿਲ ਕਲਾਂ, (ਬਰਨਾਲਾ), ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ (ਬਰਨਾਲਾ) ਵਿਖੇ ਇਕ ਔਰਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਤੁਰੰਤ ਪਹੁੰਚੇ ਸੇਵਾਦਾਰਾਂ ਨੇ ਇਸ ਨੂੰ ਰੋਕ ਲਿਆ। ਇਸ ਸੰਬੰਧੀ ਡੀ. ਐਸ. ਪੀ. ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ, ਥਾਣਾ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆ ਦੱਸਿਆ ਕਿ ਥਾਣਾ ਠੁੱਲ੍ਹੀਵਾਲ ਵਿਖੇ ਉਕਤ ਔਰਤ ਅਤੇ ਉਸ ਦੇ ਇਕ ਸਾਥੀ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਘਟਨਾ ਦਾ ਪਤਾ ਲੱਗਦਿਆ ਹੀ ਤੁਰੰਤ ਪਹੁੰਚੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਟੇਕ ਸਿੰਘ ਧਨੌਲਾ, ਧਰਮ ਪ੍ਰਚਾਰ ਕਮੇਟੀ ਦੇ ਬਾਬਾ ਬੂਟਾ ਸਿੰਘ ਗੁੜਥੜੀ ਨੇ ਸਥਿਤੀ ਦਾ ਜਾਇਜ਼ਾ ਲੈਂਦਿਆ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਸੇਵਕ ਸਿੰਘ ਠੁੱਲ੍ਹੀ ਵਾਲ, ਸਮੂਹ ਕਮੇਟੀ ਨੇ ਇਸ ਮੰਦਭਾਗੀ ਘਟਨਾ ਦੀ ਅਸਲੀਅਤ ਸਾਹਮਣੇ ਲਿਆ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




